24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਛੱਜ ਕਾਲੋਨੀ ’ਚ ਪੁਲਿਸ ਦੀ ਅਚਨਚੇਤ ਚੈਕਿੰਗ, 7 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਗਵਾੜਾ ਪੁਲਿਸ ਵੱਲੋਂ ਅੱਜ ਸਵੇਰੇ ਛੱਜ ਕਾਲੋਨੀ ’ਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ | ਇਹ ਕਾਰਵਾਈ ਐਸ. ਪੀ.

Ad Position 21
No active advertisement
ਅਜੀਤ ਡੈਸਕ 24-09-2026
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਗਵਾੜਾ ਪੁਲਿਸ ਵੱਲੋਂ ਅੱਜ ਸਵੇਰੇ ਛੱਜ ਕਾਲੋਨੀ ’ਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ | ਇਹ ਕਾਰਵਾਈ ਐਸ.ਪੀ. ਮੇਜਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ | ਪੁਲਿਸ ਟੀਮਾਂ ਨੇ ਕਲੋਨੀ ਦੇ ਕਈ ਘਰਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਛੱਤਾਂ ਦੀ ਵੀ ਜਾਂਚ ਕੀਤੀ | ਇਸ ਦੌਰਾਨ ਕੁੱਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ, ਜਦਕਿ ਬਿਨ੍ਹਾਂ ਨੰਬਰੀ ਮੋਟਰਸਾਈਕਲ ਵੀ ਕਬਜ਼ੇ ‘ਚ ਲਏ ਗਏ | ਪੁਲਿਸ ਮੁਤਾਬਿਕ ਚੈਕਿੰਗ ਦੌਰਾਨ ਧਾਰਾ 304-ਏ ਦੇ ਇੱਕ ਮਾਮਲੇ ‘ਚ ਲੋੜੀਂਦੇ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ | ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਛੱਜ ਕਲੋਨੀ ਵਾਸੀ ਸਚਿਨ ਪੁੱਤਰ ਮੱਖਣ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਸੁਰਿੰਦਰ ਸਿੰਘ, ਰਸ਼ੀਦ ਮੁਹੰਮਦ, ਇੰਦਰਜੀਤ, ਸ਼ੇਖਰ ਗਿਰੀ, ਗੁਰਪ੍ਰੀਤ ਸਿੰਘ ਅਤੇ ਭੁਪਿੰਦਰ ਕੁਮਾਰ ਨੂੰ ਕਾਬੂ ਕੀਤਾ ਗਿਆ ਹੈ | ਇਸ ਤੋਂ ਬਾਅਦ ਪੁਲਿਸ ਵੱਲੋਂ ਸੀ.ਆਰ.ਪੀ. ਕਲੋਨੀ ‘ਚ ਵੀ ਅਚਨਚੇਤ ਚੈਕਿੰਗ ਕੀਤੀ ਗਈ | ਐਸ.ਪੀ. ਨੇ ਕਿਹਾ ਕਿ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀਐਸਪੀ ਪਲਵਿੰਦਰ ਸਿੰਘ ਵੀ ਸ਼ਾਮਿਲ ਸਨ | ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰਹੇਗੀ ਪੁਲਿਸ ਦੀ ਤਿੱਖੀ ਨਜ਼ਰ : ਐਸ.ਪੀ. ਮੇਜਰ ਸਿੰਘ ਐਸ.ਪੀ. ਮੇਜਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲੀਸ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਜਾਂ ਇਸ ਨਾਲ ਜੁੜੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲੀਸ ਨੂੰ ਸੂਚਿਤ ਕਰਨ |
Ad Position 22
No active advertisement
ਪਿਛਲੀ ਖ਼ਬਰ ਨਵਾਂ ਪਿੰਡ ਭੱਠੇ ਵਿਖੇ ਨਸ਼ੇ ਕਾਰਨ ਇਕ ਵਿਅਕਤੀ ਦੀ ਹੋਈ ਮੌਤ-ਦੋ ਵਿਰੁੱਧ ਕੇਸ ਦਰਜ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਛੱ... ਅਗਲੀ ਖ਼ਬਰ ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਨੇ ਮੰਤਰੀ ਡਾ. ਬਲਜੀਤ ਕੌਰ ਨਾਲ ਕੀਤੀ ਪੈਨਲ ਮੀਟਿੰਗ 1013 ਲੈਕਚਰਾਰਾਂ ਦੀ ਭਰਤੀ ਵਿਚ ਰ...
Ad Position 24