23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਆਪ’ ਕੌਂਸਲਰਾਂ ਨੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਸਫ਼ਾਈ ਕੰਮਾਂ ਦਾ ਜਾਇਜ਼ਾ ਲਿਆ

ਨਡਾਲਾ, 23 ਸਤੰਬਰ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਵੱਲੋਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸਰਕਾਰੀ ਸਕੂਲ ਨੇੜੇ ਲੱਗੀਆਂ ਖਜੂਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਕਰਵਾਈ ਗਈ | ਸਫ਼ਾਈ ਕਰਮਚਾਰੀਆਂ ਨੇ ਇਲਾਕੇ ਵਿਚ ਇਕੱਠੀ ਹੋਈ ਗੰਦਗੀ, ਘਾਹ-ਫੂਸ ਅਤੇ ਹੋਰ ਕੂੜਾ-ਕਰਕਟ ਨੂੰ ਹਟਾ ਕੇ ਥਾਂ ਨੂੰ ਸਾਫ਼-ਸੁਥਰਾ ਬਣਾਇਆ | ਇਸ ਮੌਕੇ ਕੌਂਸਲਰ ਸੰਜੀਵ ਕੁਮਾਰ ਜੋਸ਼ੀ, ਸੰਦੀਪ ਸੈਣੀ ਅਤੇ ਸੈਨੇਟਰੀ ਇੰਸਪੈਕਟਰ ਨੇ ਮੌਕੇ ‘ਤੇ ਪਹੁੰਚ ਕੇ ਚੱਲ ਰਹੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਕਰਨ ਅਤੇ ਜਨਤਕ ਥਾਵਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਨਗਰ ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਕਾਰਜ ਜਾਰੀ ਰਹਿਣਗੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਨਗਰ ਪੰਚਾਇਤ ਦੇ ਸਫ਼ਾਈ ਪ੍ਰਬੰਧਾਂ ਵਿਚ ਸਹਿਯੋਗ ਦਿੱਤਾ ਜਾਵੇ |

Ad Position 21
No active advertisement
ਅਜੀਤ ਡੈਸਕ 24-09-2026

Ad Position 22
No active advertisement
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡਾ. ਚੱਬੇਵਾਲ ਵਲੋਂ ਅਗਲੀ ਖ਼ਬਰ ਐਸ. ਸੀ/ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਨੇ ਆਪਣਾ 67ਵਾਂ ਸਥਾਪਨਾ ਦਿਵਸ ਮਨਾਇਆ ਕੇਂਦਰੀ ਕਮੇਟੀ ਨੇ ਐਸੋਸੀਏਸ਼ਨ ਦ...
Ad Position 24