25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਵਿੱਤਰ ਵੇਈਂ ’ ਚ ਗੂੰਜੇਗਾ ਪਾਣੀ ਵਾਲੀਆਂ ਖੇਡਾਂ ਦਾ ਜੋਸ਼

10 ਤੋਂ 15 ਅਕਤੂਬਰ ਤੱਕ ਕਿਆਕਿੰਗ - ਕਨੋਇੰਗ ਦੇ ਸੂਬਾ ਪੱਧਰੀ ਕਰਵਾਏ ਜਾਣਗੇ ਮੁਕਾਬਲੇ ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਾਣੀ ਵਾਲੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈਂ ਵਿਖੇ ਪਾਣੀ ਵਿਚ ਕਿਸ਼ਤੀਆਂ ਦੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ | 1 0 ਤੋਂ 15 ਅਕਤੂਬਰ ਤੱਕ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈਣਗੀਆਂ | ਇਸ ਸਬੰਧੀ ਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਿਖੇ ਪੂਰਾ ਸਮਾਗਮ ਉਲੀਕਿਆ ਗਿਆ ਹੈ | ਇਸ ਵਿਸ਼ੇਸ਼ ਸਮਾਗਮ ਦੀ ਅਗਵਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਰਨਗੇ | ਕਾਲੀ ਵੇਈਾ ਦੇ ਪਾਣੀਆਂ ਵਿਚ ਹੋਣ ਵਾਲੇ ਇਹ ਮੁਕਾਬਲੇ ਜਿੱਥੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਦਿਖਾਉਣ ਦਾ ਵੱਡਾ ਮੰਚ ਬਣਨਗੇ, ਉੱਥੇ ਹੀ ਸੁਲਤਾਨਪੁਰ ਲੋਧੀ ਨੂੰ ਪਾਣੀ ਵਾਲੀਆਂ ਖੇਡਾਂ ਦੇ ਕੇਂਦਰ ਵਜੋਂ ਹੋਰ ਮਜ਼ਬੂਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੇ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕਿਆਕਿੰਗ ਅਤੇ ਕਨੋਇੰਗ ਵਰਗੀਆਂ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਲਈ ਚੰਗੇ ਭਵਿੱਖ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਬਣਾਉਣ ਦਾ ਰਾਹ ਵੀ ਖੋਲ੍ਹ ਰਹੀਆਂ ਹਨ | ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 23 ਜ਼ਿਲਿ੍ਹਆਂ ਤੋਂ ਖਿਡਾਰੀ ਇਸ ਸੂਬਾ ਪੱਧਰੀ ਮੁਕਾਬਲੇ ਵਿਚ ਸ਼ਾਮਲ ਹੋਣਗੇ | ਖਿਡਾਰੀਆਂ ਅਤੇ ਟੀਮਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੈਂਪੀਅਨਸ਼ਿਪ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ | ਇਸੇ ਦੌਰਾਨ ਕੋਚ ਅਮਨਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਮੁਕਾਬਲਿਆਂ ਨੂੰ ਲੈ ਕੇ ਖਿਡਾਰੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਖਿਡਾਰੀ ਲਗਾਤਾਰ ਅਭਿਆਸ ਕਰ ਰਹੇ ਹਨ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਮਿਹਨਤ ਕਰ ਰਹੇ ਹਨ |

Ad Position 21
No active advertisement
ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਕਿਸ਼ਤੀਆਂ ਮੁਕਾਬਲਿਆਂ ਨੂੰ ਲੈ ਕੇ ਜ਼ਿਲ੍ਹਾ ਖੇਡ ਅਫ਼ਸਰ, ਕਪੂਰਥਲਾ ਕੁਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਖਹਿਰਾ ਕੋਚ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ | ਤਸਵੀਰ-ਲਾਡੀ ਸਟੂਡੀਓ 25-09-2026
10 ਤੋਂ 15 ਅਕਤੂਬਰ ਤੱਕ ਕਿਆਕਿੰਗ - ਕਨੋਇੰਗ ਦੇ ਸੂਬਾ ਪੱਧਰੀ ਕਰਵਾਏ ਜਾਣਗੇ ਮੁਕਾਬਲੇ
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਾਣੀ ਵਾਲੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈਂ ਵਿਖੇ ਪਾਣੀ ਵਿਚ ਕਿਸ਼ਤੀਆਂ ਦੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ | 1 0 ਤੋਂ 15 ਅਕਤੂਬਰ ਤੱਕ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈਣਗੀਆਂ | ਇਸ ਸਬੰਧੀ ਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਿਖੇ ਪੂਰਾ ਸਮਾਗਮ ਉਲੀਕਿਆ ਗਿਆ ਹੈ | ਇਸ ਵਿਸ਼ੇਸ਼ ਸਮਾਗਮ ਦੀ ਅਗਵਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਰਨਗੇ | ਕਾਲੀ ਵੇਈਾ ਦੇ ਪਾਣੀਆਂ ਵਿਚ ਹੋਣ ਵਾਲੇ ਇਹ ਮੁਕਾਬਲੇ ਜਿੱਥੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਦਿਖਾਉਣ ਦਾ ਵੱਡਾ ਮੰਚ ਬਣਨਗੇ, ਉੱਥੇ ਹੀ ਸੁਲਤਾਨਪੁਰ ਲੋਧੀ ਨੂੰ ਪਾਣੀ ਵਾਲੀਆਂ ਖੇਡਾਂ ਦੇ ਕੇਂਦਰ ਵਜੋਂ ਹੋਰ ਮਜ਼ਬੂਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੇ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕਿਆਕਿੰਗ ਅਤੇ ਕਨੋਇੰਗ ਵਰਗੀਆਂ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਲਈ ਚੰਗੇ ਭਵਿੱਖ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਬਣਾਉਣ ਦਾ ਰਾਹ ਵੀ ਖੋਲ੍ਹ ਰਹੀਆਂ ਹਨ | ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 23 ਜ਼ਿਲਿ੍ਹਆਂ ਤੋਂ ਖਿਡਾਰੀ ਇਸ ਸੂਬਾ ਪੱਧਰੀ ਮੁਕਾਬਲੇ ਵਿਚ ਸ਼ਾਮਲ ਹੋਣਗੇ | ਖਿਡਾਰੀਆਂ ਅਤੇ ਟੀਮਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੈਂਪੀਅਨਸ਼ਿਪ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ | ਇਸੇ ਦੌਰਾਨ ਕੋਚ ਅਮਨਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਮੁਕਾਬਲਿਆਂ ਨੂੰ ਲੈ ਕੇ ਖਿਡਾਰੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਖਿਡਾਰੀ ਲਗਾਤਾਰ ਅਭਿਆਸ ਕਰ ਰਹੇ ਹਨ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਮਿਹਨਤ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਚੋਰ ਅੰਮਿ੍ਤ ਬਾਜ਼ਾਰ ਤੋਂ ਦੁਕਾਨ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ ਕਰਕੇ ਫ਼ਰਾਰ ਅਗਲੀ ਖ਼ਬਰ ਗਣੇਸ਼ ਮਹਾਂਉਤਸਵ ਮਾਮਲੇ ’ਚ ਨਵਾਂ ਮੋੜ, ਨੌਜਵਾਨ ਨੇ ਪੁਲਿਸ ’ਤੇ ਲਾਏ ਦੋਸ਼ਾਂ ਤੋਂ ਕੀਤਾ ਕਿਨਾਰਾ
Ad Position 24