ਸੁਲਤਾਨਪੁਰ ਲੋਧੀ ਨੂੰ ‘ਜ਼ੀਰੋ ਬਰਨਿੰਗ’ ਮਾਡਲ ਬਣਾਉਣ ਲਈ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਨੇ ਮਿਲ ਕੇ ਚੁੱਕਿਆ ਬੀੜਾ
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਇਲਾਕੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ. ਡੀ.
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਇਲਾਕੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ’ਚ ਡੀ.ਐੱਸ.ਪੀ., ਥਾਣਾ ਮੁਖੀ, ਤਹਿਸੀਲਦਾਰ, ਬੀ.ਡੀ.ਪੀ.ਓ. ਦੇ ਨੁਮਾਇੰਦੇ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸੁਲਤਾਨਪੁਰ ਲੋਧੀ ਹਲਕੇ ਦੇ ਸਮੂਹ ਪਿੰਡਾਂ ਦੇ ਨੰਬਰਦਾਰ ਅਤੇ ਚੌਕੀਦਾਰ ਵੱਡੀ ਗਿਣਤੀ ’ਚ ਸ਼ਾਮਿਲ ਹੋਏ | ਮੀਟਿੰਗ ਦੌਰਾਨ ਐੱਸ.ਡੀ.ਐੱਮ. ਸਾਹਿਬ ਨੇ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਪਿੰਡਾਂ ਦੀ ਮਜ਼ਬੂਤ ਨੀਂਹ ਅਤੇ ਪ੍ਰਸ਼ਾਸਨ ਦੀਆਂ ਅੱਖਾਂ-ਕੰਨ ਦੱਸਦਿਆਂ ਕਿਹਾ ਕਿ ਕਿਸੇ ਵੀ ਲੋਕ-ਭਲਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦਾ ਸਹਿਯੋਗ ਸਭ ਤੋਂ ਅਹਿਮ ਹੈ | ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸੁਪਰ ਸੀਡਰ, ਬੇਲਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ‘ਤੇ 50 ਤੋਂ 80 ਫ਼ੀਸਦੀ ਤੱਕ ਭਾਰੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਅੰਤ ਵਿਚ ਸਮੂਹ ਹਾਜ਼ਰੀਨ ਵੱਲੋਂ ਇੱਕਮੁੱਠ ਹੋ ਕੇ ਸੁਲਤਾਨਪੁਰ ਲੋਧੀ ਨੂੰ ਪੂਰੇ ਸੂਬੇ ਵਿਚ ‘ਜ਼ੀਰੋ ਬਰਨਿੰਗ’ ਦਾ ਮੋਹਰੀ ਮਾਡਲ ਬਣਾਉਣ ਦਾ ਦਿ੍ੜ੍ਹ ਸੰਕਲਪ ਲਿਆ ਗਿਆ |