25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਫਾਊਂਡੇਸ਼ਨ ਦਿਵਸ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 25-09-2026
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਐਨ.ਐਸ.ਐਸ. ਫਾਊਂਡੇਸ਼ਨ ਡੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਇੱਕ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਰਾਸ਼ਟਰੀ ਸੇਵਾ ਯੋਜਨਾ ਦੀ ਮਹੱਤਤਾ ਅਤੇ ਨੌਜਵਾਨਾਂ ’ਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ ਦੀ ਭਾਵਨਾ ਅਤੇ ਸਮਾਜ ਸੇਵਾ ਦੀ ਭਾਵਨਾ ਵਿਕਸਿਤ ਕਰਨ ਵਿਚ ਇਸ ਦੀ ਭੂਮਿਕਾ ਬਾਰੇ ਜਾਣਕਾਰੀ ਦੇਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਭਾਸ਼ਨ ਨਾਲ ਹੋਈ | ਇਸ ਤੋਂ ਬਾਅਦ ਐਨ.ਐਸ. ਐਸ. ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਾਲਾਨਾ ਰਿਪੋਰਟ ਪੜ੍ਹੀ ਗਈ | ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਸਬੀਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਸਕਾਰਾਤਮਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਸੈਮੀਨਾਰ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ | ਇਸ ਸੈਮੀਨਾਰ ਵਿਚ ਡਾਕਟਰ ਮਨੀ ਛਾਬੜਾ, ਐਨ ਐਸ ਐਸ ਇੰਚਾਰਜ ਪ੍ਰੋ: ਸ਼ਿਲਪਾ, ਪ੍ਰੋ: ਇਸ਼ਿਤਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ’ਚ ਮੂੰਹ ਦੀ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਡਾ . ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ... ਅਗਲੀ ਖ਼ਬਰ ਦਾਣਾ ਮੰਡੀ ਫੱਤੂਢੀਂਗਾ ਉੱਚਾ ਬੇਟ ਦੀਆਂ ਮੰਡੀਆਂ ’ਚੋਂ ਸਾਰੇ ਸ਼ੈਲਰ ਵਾਲੇ ਇੱਕ ਸਾਰ ਝੋਨੇ ਦੀ ਖ਼ਰੀਦ ਕਰਨ-ਆੜ੍ਹਤੀ ਐਸੋਸੀ...
Ad Position 24