ਹਲਕਾ ਨਕੋਦਰ ’ਚ ਸਿਹਤ ਕਾਰਡਾਂ ਦੀ ਵੰਡ ਜਲਦ- ਵਿਧਾਇਕਾ ਇੰਦਰਜੀਤ ਕੌਰ ਮਾਨ
ਨੂਰਮਹਿਲ , 24 ਸਤੰਬਰ (ਤਜਿੰਦਰ ਕੁਮਾਰ )-ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਵਾਲੇ ਸਿਹਤ ਕਾਰਡਾਂ ਦੀ ਵੰਡ ਨਕੋਦਰ ਹਲਕੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 1.
ਨੂਰਮਹਿਲ , 24 ਸਤੰਬਰ (ਤਜਿੰਦਰ ਕੁਮਾਰ )-ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਵਾਲੇ ਸਿਹਤ ਕਾਰਡਾਂ ਦੀ ਵੰਡ ਨਕੋਦਰ ਹਲਕੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 1.26 ਕਰੋੜ ਮੈਡੀਕਲ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਸੂਬੇ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਬੀਮਾ ਕਵਰ ਮਿਲੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਤੇਜ਼ੀ ਨਾਲ ਕਾਰਡ ਵੰਡਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ 33 ਲੱਖ ਡਿਜੀਟਲ ਕਾਰਡ ਪਹੁੰਚਾਏ ਜਾ ਚੁੱਕੇ ਹਨ। ਬੀਬੀ ਮਾਨ ਅਨੁਸਾਰ ਹਲਕਾ ਨਕੋਦਰ ਦੇ ਨਕੋਦਰ ਸ਼ਹਿਰ ਨੂਰਮਹਿਲ, ਬਿਲਗਾ ਤੋਂ ਇਲਾਵਾ ਪਿੰਡ ਉੱਗੀ, ਕੰਗ ਸਾਹਬੂ, ਮੁੱਧਾਂ, ਸ਼ੰਕਰ, ਚੱਕ ਕਲਾਂ, ਥਾਬਲਕੇ, ਤਲਵਣ, ਚੂਹੇਕੀ ਆਦਿ ਵਿੱਚ ਕਾਰਡਾਂ ਦੀ ਵੰਡ ਮੁਹਿੰਮ ਸ਼ੁਰੂ ਕੀਤੀ ਜਾਵੇਗੀ।