26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰੈੱਡ ਰਿਬਨ ਕਲੱਬ ਨੇ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਮਨੀ ਛਾਬੜਾ ਨੇ ਅਗਵਾਈ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਹ ਇੱਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਲੋਗਨ ਰਾਈਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਅੰਜਲੀ ਬੀ.

Ad Position 21
No active advertisement
ਅਜੀਤ ਡੈਸਕ 26-09-2026
ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਮਨੀ ਛਾਬੜਾ ਨੇ ਅਗਵਾਈ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਹ ਇੱਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਲੋਗਨ ਰਾਈਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਅੰਜਲੀ ਬੀ.ਕਾਮ ਭਾਗ ਤੀਸਰੇ ਦੀ ਵਿਦਿਆਰਥਣ ਨੇ ਹਾਸਿਲ ਕੀਤਾ | ਦੂਸਰਾ ਸਥਾਨ ਰੁਚੀ ਐਮ.ਕਾਮ ਭਾਗ ਪਹਿਲਾ ਅਤੇ ਤੀਸਰਾ ਸਥਾਨ ਮੁਸਕਾਨ ਐਮ. ਕਾਮ ਭਾਗ ਪਹਿਲੇ ਦੀ ਵਿਦਿਆਰਥਣ ਨੇ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਸ਼ਿਲਪਾ, ਪ੍ਰੋ.ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁਝ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰ ਕੇ 10 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਅਗਲੀ ਖ਼ਬਰ ਮਾਂ ਦੁਰਗਾ ਦਰਸ਼ਨ ਕਲੱਬ ਵਲੋਂ 39ਵਾਂ ਸਾਲਾਨਾ ਵਿਸ਼ਾਲ ਜਾਗਰਣ 3 ਅਕਤੂਬਰ ਨੂੰ
Ad Position 24