ਸਿਹਤ ਬੀਮਾ ਕਾਰਡ ਬਣਾਉਣ ਅਤੇ ਵੰਡਣ ਸੰਬੰਧੀ 2 ਥਾਵਾਂ ’ਤੇ ਕੈਂਪ ਅੱਜ
ਫਗਵਾੜਾ, 25 ਸਤੰਬਰ (ਚਾਨਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਅਤੇ ਵੰਡਣ ਸਬੰਧੀ ਅੱਜ ਸਿਵਲ ਹਸਪਤਾਲ ਫਗਵਾੜਾ ਵਿਖੇ ਆਸ਼ਾ ਵਰਕਰਾਂ ਤੇ ਏ. ਐਨ.
ਫਗਵਾੜਾ, 25 ਸਤੰਬਰ (ਚਾਨਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਅਤੇ ਵੰਡਣ ਸਬੰਧੀ ਅੱਜ ਸਿਵਲ ਹਸਪਤਾਲ ਫਗਵਾੜਾ ਵਿਖੇ ਆਸ਼ਾ ਵਰਕਰਾਂ ਤੇ ਏ.ਐਨ.ਐਮਜ਼. ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਸਿਵਲ ਹਸਪਤਾਲ ਫਗਵਾੜਾ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਿਮਰਦੀਪ ਕੌਰ ਨੇ ਕੀਤੀ | ਇਸ ਮੌਕੇ ਡਾ. ਸਿਮਰਦੀਪ ਕੌਰ ਨੇ ਆਸ਼ਾ ਵਰਕਰਾਂ ਤੇ ਏ.ਐਨ.ਐਮਜ਼. ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਯੋਗ ਲਾਭਪਾਤਰੀ ਇਸ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਵੱਡੀ ਰਾਹਤ ਪ੍ਰਦਾਨ ਕਰੇਗੀ ਅਤੇ ਯੋਗ ਲਾਭਪਾਤਰੀ ਬਿਨਾਂ ਵਿੱਤੀ ਬੋਝ ਦੇ ਇਲਾਜ ਕਰਵਾ ਸਕਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਸਨੀਕ, ਜਿਨ੍ਹਾਂ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਆਮ ਆਦਮੀ ਕਲੀਨਿਕ ਹਰਗੋਬਿੰਦ ਨਗਰ ਅਤੇ ਆਮ ਆਦਮੀ ਕਲੀਨਿਕ ਪਲਾਹੀ ਗੇਟ (ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ) ਵਿਖੇ ਸਿਹਤ ਕਾਰਡ ਵੰਡ ਕੈਂਪ ਲਗਾਏ ਜਾਣਗੇ | ਕੈਂਪ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ | ਇਸ ਮੌਕੇ ਡਾ. ਜਤਿੰਦਰ ਸੰਧੂ, ਜਗਦੀਪ ਕੁਮਾਰ, ਸੀਤਾ ਅਤੇ ਕਿਰਨ ਹਾਜ਼ਰ ਸਨ |