ਭਾਖੜੀਆਣਾ ਦਾ 77ਵਾਂ ਛਿੰਝ ਮੇਲਾ ਅਮਿਟ ਯਾਦਾਂ ਛਡਦਾ ਸਮਾਪਤ
ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੁਰਾਤਨ ਵਿਰਸੇ ਨੂੰ ਦਰਸਾਉਣ ਵਾਲਾ ਭਾਖੜੀਆਣਾ ਦਾ 77ਵਾਂ ਛਿੰਝ ਮੇਲਾ ਛਿੰਝ ਕਮੇਟੀ, ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਛਿੰਝ ਮੇਲਾ ਆਪਣੀਆਂ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ। ਇਸ ਛਿੰਝ ਮੇਲੇ ਵਿਚ ਪੰਜਾਬ ਦੇ 300 ਦੇ ਕਰੀਬ ਨਾਮਵਰ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ।
ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੁਰਾਤਨ ਵਿਰਸੇ ਨੂੰ ਦਰਸਾਉਣ ਵਾਲਾ ਭਾਖੜੀਆਣਾ ਦਾ 77ਵਾਂ ਛਿੰਝ ਮੇਲਾ ਛਿੰਝ ਕਮੇਟੀ, ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਛਿੰਝ ਮੇਲਾ ਆਪਣੀਆਂ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ। ਇਸ ਛਿੰਝ ਮੇਲੇ ਵਿਚ ਪੰਜਾਬ ਦੇ 300 ਦੇ ਕਰੀਬ ਨਾਮਵਰ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ। ਪਟਕੇ ਦੀ ਕੁਸ਼ਤੀ ਅਲੀ ਇਰਾਨੀ ਅਤੇ ਰੂਪ ਘੱਗੜ ਵਿਚਕਾਰ ਹੋਈ ਜਿਸ ਵਿਚ ਅਲੀ ਇਰਾਨੀ ਜੇਤੂ ਰਿਹਾ। ਪ੍ਰਬੰਧਕਾਂ ਵਲੋਂ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਰਾਸ਼ੀ ਸਮੇਤ ਟਰਾਫੀਆਂ ਨਾਲ ਨਿਵਾਜਿਆ ਗਿਆ। ਦੂਜੇ, ਤੀਜੇ ਅਤੇ ਚੌਥੇ ਨੰਬਰ ਦੀ ਕੁਸ਼ਤੀ ’ਚ ਜੇਤੂ ਅਤੇ ਉਪ ਜੇਤੂ ਪਹਿਲਵਾਨਾਂ ਨੂੰ ਨਕਦ ਰਾਸ਼ੀ ਨਾਲ ਨਿਵਾਜਿਆ ਗਿਆ। ਅੰਤ ’ਚ ਪ੍ਰਬੰਧਕਾਂ ਵਲੋਂ ਪੁੱਜੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਗੁਰਦਾਵਰ ਸਿੰਘ ਭਾਖੜੀਆਣਾ, ਨੰਬਰਦਾਰ ਭਲਵਿੰਦਰ ਸਿੰਘ, ਪਰਮਜੀਤ ਸਿੰਘ ਕਾਨੂੰਗੋ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੱਪੂ, ਬਲਵਿੰਦਰ ਸਿੰਘ ਬਿੱਲੂ ਪ੍ਰਧਾਨ, ਗੁਰਮੀਤ ਸਿੰਘ, ਬਖਤਾਵਰ ਸਿੰਘ, ਬਹਾਦਰ ਸਿੰਘ, ਹਰਚਰਨ ਦਾਸ, ਮਲਕੀਤ ਚੰਦ, ਮਨਜੀਤ ਸਿੰਘ, ਜਤਿੰਦਰ ਸਿੰਘ ਜਿੰਦਾ, ਗਗਨਦੀਪ, ਮਲਕੀਤ ਸਿੰਘ , ਜੱਗਾ ਸਿੰਘ, ਸੰਤੋਖ ਲਾਲ, ਗੁਰਬਚਨ ਦਾਸ, ਮੱਖਣ ਰਾਮ, ਸੇਵਾ ਸਿੰਘ, ਗੁਰਜਿੰਦਰ ਸਿੰਘ, ਜੰਗ ਬਹਾਦਰ ਸਿੰਘ, ਗੁਰਪਿੰਦਰ ਸਿੰਘ, ਰਣਜੀਤ ਸਿੰਘ, ਹਰਦੀਪ ਸਿੰਘ, ਵਿੱਕੀ, ਪ੍ਰਗਟ ਸਿੰਘ, ਜਸਵਿੰਦਰ ਸਿੰਘ, ਕੇਸ਼ਵ ਲਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ|