26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐੱਨ.ਐੱਸ.ਐਸ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 27-09-2026
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪ੍ਰੋ. ਸ਼ਿਲਪਾ ਐਨ.ਐਸ.ਐਸ ਇੰਚਾਰਜ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ | ਰੈਲੀ ਦੌਰਾਨ ਵਿਦਿਆਰਥੀਆਂ ਨੇ ‘ਨਸ਼ਾ ਛੱਡੋ, ‘ਜੀਵਨ ਬਚਾਓ’ ਅਤੇ ‘ਨਸ਼ਾ ਮੁਕਤ ਸਮਾਜ ਬਣਾਓ’ ਵਰਗੇ ਸੁਨੇਹੇ ਨਾਲ ਸਭ ਨੂੰ ਪ੍ਰੇਰਿਤ ਕੀਤਾ | ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਲੋਕਾਂ ਨੂੰ ਨਸ਼ਿਆਂ ਕਾਰਨ ਹੋਣ ਵਾਲੀਆਂ ਸਿਹਤ, ਪਰਿਵਾਰਕ ਅਤੇ ਸਮਾਜਿਕ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ | ਇਸ ਰੈਲੀ ਵਿਚ ਡਾ. ਮਨੀ ਛਾਬੜਾ, ਪ੍ਰੋ. ਸ਼ਿਲਪਾ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਹਰਪ੍ਰੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿੱਜੀ ਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਪਹਿਲੀ ਜਮਾਤ ’ਚ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਂਆਂ ਕ... ਅਗਲੀ ਖ਼ਬਰ ਸੜਕ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੌਂਸਲਰ ਤੇ ਡਾਕਟਰ ਸਮੇਤ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24