26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਿੱਜੀ ਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਪਹਿਲੀ ਜਮਾਤ ’ਚ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਂਆਂ ਕਰਨ-ਅਕਾਸ਼ ਬਾਂਸਲ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਸਾਰੇ ਨਿੱਜੀ, ਗੈਰ ਸਹਾਇਤਾ ਪ੍ਰਾਪਤ ਸਕੂਲ ਪਹਿਲੀ ਜਮਾਤ ਵਿਚ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਵੰਚਿਤ ਵਰਗਾਂ ਨਾਲ ਸਬੰਧਿਤ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਆਰ. ਟੀ.

Ad Position 21
No active advertisement
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਤਸਵੀਰ | 27-09-2026
ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਸਾਰੇ ਨਿੱਜੀ, ਗੈਰ ਸਹਾਇਤਾ ਪ੍ਰਾਪਤ ਸਕੂਲ ਪਹਿਲੀ ਜਮਾਤ ਵਿਚ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਵੰਚਿਤ ਵਰਗਾਂ ਨਾਲ ਸਬੰਧਿਤ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਆਰ.ਟੀ.ਈ.ਐਕਟ ਤਹਿਤ ਰਾਖਵੀਂਆਂ ਰੱਖਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਇਨ੍ਹਾਂ ਸਕੂਲਾਂ ਨੂੰ ਐਕਟ ਅਨੁਸਾਰ ਸਕੂਲਾਂ ਪ੍ਰਬੰਧਕਾਂ ਨੂੰ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰ.ਟੀ.ਈ. ਐਕਟ ਦੇ ਦਾਇਰੇ ਵਿਚ ਆਉਂਦੇ ਨਿੱਜੀ ਸਕੂਲ 25 ਪ੍ਰਤੀਸ਼ਤ ਕੋਟੇ ਅਧੀਨ ਉਪਲਬਧ ਸੀਟਾਂ ਸਬੰਧੀ ਸਕੂਲ ਵਾਰ ਜਾਣਕਾਰੀ kapurthala.gov.in ਪਹਿਲਾਂ ਅਪਲੋਡ ਕੀਤੀ ਜਾ ਚੁੱਕੀ ਹੈ ਤਾਂ ਜੋ ਬੱਚਿਆਂ ਦੇ ਮਾਪੇ ਸੀਟਾਂ ਦੀ ਉਪਲਬਧਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਪੋਰਟਲ ਖੁੱਲਣ ਉਪਰੰਤ ਆਨਲਾਈਨ ਅਰਜ਼ੀਆਂ ਜਮਾਂ ਕਰਵਾ ਸਕਣ | ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਆਰ.ਟੀ.ਈ. ਐਕਟ ਤਹਿਤ 2 5 ਪ੍ਰਤੀਸ਼ਤ ਸੀਟਾਂ ਰਾਖਵੀਂਆਂ ਰੱਖਣ ਦੀ ਵਿਵਸਥਾ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਮੁਸ਼ਕਲ ਜਾਂ ਸ਼ਿਕਾਇਤ ਲਈ ਮਾਪੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 01822-233777 ਜਾਂ ਈ ਮੇਲ dc.kpr0punjab.gov.in ਰਾਹੀਂ ਸਿੱਧਾ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਪ੍ਰਭਾਵਸ਼ਾਲੀ ਤਰ੍ਹਾਂ ਲਾਗੂ ਕਰਨ ਲਈ ਸਾਰੇ ਸਬੰਧਿਤ ਸਕੂਲਾਂ ਤੋਂ ਪਾਲਣਾ ਰਿਪੋਰਟਾਂ ਪ੍ਰਾਪਤ ਕੀਤੀਆਂ ਜਾਣਗੀਆਂ | ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਸਕੂਲ ਵਲੋਂ ਆਰ.ਟੀ.ਈ. ਐਕਟ ਦੀ ਉਲੰਘਣਾ ਕਰਨ ਜਾਂ ਇਸਦੀਆਂ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਲਾਗੂ ਨਿਯਮਾਂ ਤੇ ਕਾਨੂੰਨ ਦੀ ਧਾਰਾਵਾਂ ਅਨੁਸਾਰ ਉਚਿੱਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੱਲਾ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ‘ਤੇਈਆ ਤਾਪ ਕੋਠੜੀ’ ਦੇ ਦਰਵਾਜ਼ੇ ਖੋਲ੍ਹੇ ਅਗਲੀ ਖ਼ਬਰ ਐੱਨ.ਐੱਸ.ਐਸ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
Ad Position 24