27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਡੱਲਾ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ‘ਤੇਈਆ ਤਾਪ ਕੋਠੜੀ’ ਦੇ ਦਰਵਾਜ਼ੇ ਖੋਲ੍ਹੇ

ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਇਤਿਹਾਸਿਕ ਨਗਰ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਵਲੋਂ ਥਾਪੇ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਜੋੜ ਮੇਲਾ ਮਨਾਇਆ ਜਾਂਦਾ ਹੈ ਅਤੇ ਅੱਜ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਅਗਵਾਈ ’ਚ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਤੇਈਆ ਤਾਪ ਕੋਠੜੀ ਦੇ ਦਰਵਾਜ਼ੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹੇ ਗਏ | ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਕਿ ਇਤਿਹਾਸ ਅਨੁਸਾਰ ਲੋਕ ਗੰਭੀਰ ਬੁਖ਼ਾਰ ਭਾਵ ‘ਤੇਈਏ ਤਾਪ’ ਦੇ ਇਲਾਜ ਲਈ ਡਾਕਟਰਾਂ ਕੋਲ ਜਾਣ ਦੀ ਬਜਾਏ ਗੁਰਦੁਆਰਾ ਸਾਹਿਬ ਭਾਈ ਲਾਲੂ ਜੀ ਵਿਖੇ ਪਹੁੰਚ ਕੇ ਸੁੱਖਣਾ ਸੁੱਖਦੇ ਹਨ | ਉਨ੍ਹਾਂ ਦੱਸਿਆ ਕਿ ਭਾਈ ਲਾਲੂ ਜੀ ਸ੍ਰੀ ਗੁਰੂ ਅਮਰਦਾਸ ਜੀ ਦੇ ਥਾਪੇ ਹੋਏ ਸੇਵਕ ਸਨ ਜੋ ਬਹੁਤ ਹੀ ਵੱਡੇ ਵੈਦ ਵੀ ਸਨ, ਜਿਨ੍ਹਾਂ ਨੇ ਤੇਈਆ ਤਾਪ ਨੂੰ ਇੱਕ ਕੋਠੜੀ ਵਿਚ ਕੈਦ ਕੀਤਾ ਸੀ | ਉਨ੍ਹਾਂ ਦੱਸਿਆ ਕਿ ਹਰ ਸਾਲ ਅੱਸੂ ਦੀ ਮੱਸਿਆ ਮੌਕੇ ਇਸ ਸਥਾਨ ’ਤੇ ਭਾਰੀ ਜੋੜ ਮੇਲਾ ਲੱਗਦਾ ਹੈ, ਇਸ ਵਾਰ ਵੀ ਜੋੜ ਮੇਲੇ ਮੌਕੇ 7 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 9 ਅਕਤੂਬਰ ਨੂੰ ਪੈਣਗੇ, ਉਪਰੰਤ 9 ਅਕਤੂਬਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ, ਪ੍ਰਚਾਰਕ ਤੇ ਕਵੀਸ਼ਰੀ ਜਥੇ ਗੁਰੂ ਜੱਸ 10 ਅਕਤੂਬਰ ਦੀ ਸ਼ਾਮ 4 ਵਜੇ ਤੱਕ ਸਰਵਣ ਕਰਵਾਉਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਮੈਨੇਜਰ ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਖਿੰਡਾ, ਬੀਬੀ ਬਲਜੀਤ ਕੌਰ, ਅਕਾਊਾਟੈਂਟ ਕੁਲਬੀਰ ਸਿੰਘ, ਸੁਖਦੇਵ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ, ਢਾਡੀ ਰਣਜੀਤ ਸਿੰਘ ਰਾਣਾ, ਗ੍ਰੰਥੀ ਭਾਈ ਗੁਰਜੰਟ ਸਿੰਘ, ਕਥਾਵਾਚਕ ਭਾਈ ਮਨਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਡੱਲਾ ਅਤੇ ਹਰਜਿੰਦਰ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ |

Ad Position 21
No active advertisement
ਡੱਲਾ ਸਾਹਿਬ ਵਿਖੇ ‘ਤੇਈਆ ਤਾਪ ਕੋਠੜੀ’ ਦੇ ਦਰਵਾਜ਼ੇ ਖੋਲ੍ਹਣ ਸਮੇਂ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਮੈਨੇਜਰ ਕੁਲਵਿੰਦਰ ਸਿੰਘ, ਬੀਬੀ ਬਲਜੀਤ ਕੌਰ ਅਤੇ ਹੋਰ | ਤਸਵੀਰ: ਦਿਲਬਾਗ ਸਿੰਘ ਝੰਡ 27-09-2026
ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਇਤਿਹਾਸਿਕ ਨਗਰ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਵਲੋਂ ਥਾਪੇ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਜੋੜ ਮੇਲਾ ਮਨਾਇਆ ਜਾਂਦਾ ਹੈ ਅਤੇ ਅੱਜ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਅਗਵਾਈ ’ਚ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਤੇਈਆ ਤਾਪ ਕੋਠੜੀ ਦੇ ਦਰਵਾਜ਼ੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹੇ ਗਏ | ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਕਿ ਇਤਿਹਾਸ ਅਨੁਸਾਰ ਲੋਕ ਗੰਭੀਰ ਬੁਖ਼ਾਰ ਭਾਵ ‘ਤੇਈਏ ਤਾਪ’ ਦੇ ਇਲਾਜ ਲਈ ਡਾਕਟਰਾਂ ਕੋਲ ਜਾਣ ਦੀ ਬਜਾਏ ਗੁਰਦੁਆਰਾ ਸਾਹਿਬ ਭਾਈ ਲਾਲੂ ਜੀ ਵਿਖੇ ਪਹੁੰਚ ਕੇ ਸੁੱਖਣਾ ਸੁੱਖਦੇ ਹਨ | ਉਨ੍ਹਾਂ ਦੱਸਿਆ ਕਿ ਭਾਈ ਲਾਲੂ ਜੀ ਸ੍ਰੀ ਗੁਰੂ ਅਮਰਦਾਸ ਜੀ ਦੇ ਥਾਪੇ ਹੋਏ ਸੇਵਕ ਸਨ ਜੋ ਬਹੁਤ ਹੀ ਵੱਡੇ ਵੈਦ ਵੀ ਸਨ, ਜਿਨ੍ਹਾਂ ਨੇ ਤੇਈਆ ਤਾਪ ਨੂੰ ਇੱਕ ਕੋਠੜੀ ਵਿਚ ਕੈਦ ਕੀਤਾ ਸੀ | ਉਨ੍ਹਾਂ ਦੱਸਿਆ ਕਿ ਹਰ ਸਾਲ ਅੱਸੂ ਦੀ ਮੱਸਿਆ ਮੌਕੇ ਇਸ ਸਥਾਨ ’ਤੇ ਭਾਰੀ ਜੋੜ ਮੇਲਾ ਲੱਗਦਾ ਹੈ, ਇਸ ਵਾਰ ਵੀ ਜੋੜ ਮੇਲੇ ਮੌਕੇ 7 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 9 ਅਕਤੂਬਰ ਨੂੰ ਪੈਣਗੇ, ਉਪਰੰਤ 9 ਅਕਤੂਬਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ, ਪ੍ਰਚਾਰਕ ਤੇ ਕਵੀਸ਼ਰੀ ਜਥੇ ਗੁਰੂ ਜੱਸ 10 ਅਕਤੂਬਰ ਦੀ ਸ਼ਾਮ 4 ਵਜੇ ਤੱਕ ਸਰਵਣ ਕਰਵਾਉਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਮੈਨੇਜਰ ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਖਿੰਡਾ, ਬੀਬੀ ਬਲਜੀਤ ਕੌਰ, ਅਕਾਊਾਟੈਂਟ ਕੁਲਬੀਰ ਸਿੰਘ, ਸੁਖਦੇਵ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ, ਢਾਡੀ ਰਣਜੀਤ ਸਿੰਘ ਰਾਣਾ, ਗ੍ਰੰਥੀ ਭਾਈ ਗੁਰਜੰਟ ਸਿੰਘ, ਕਥਾਵਾਚਕ ਭਾਈ ਮਨਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਡੱਲਾ ਅਤੇ ਹਰਜਿੰਦਰ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਨਿੱਜੀ ਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਪਹਿਲੀ ਜਮਾਤ ’ਚ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਂਆਂ ਕ...
Ad Position 24