27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਭੱਖਦੀਆਂ ਮੰਗਾਂ ਮੰਨਣ ’ਤੇ ਜ਼ੋਰ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੰਚ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰ ਤੇ ਮੁਲਾਜ਼ਮਾਂ ਨੂੰ 8 ਪ੍ਰਤੀਸ਼ਤ ਡੀ. ਏ.

Ad Position 21
No active advertisement
ਨਸ਼ਾ ਮੁਕਤ ਪੰਜਾਬ ਯਾਤਰਾ ਦੇ ਮੱਦੇਨਜ਼ਰ ਐਸ. ਐਸ. ਪੀ. ਨੇ ਸੁਲਤਾਨਪੁਰ ਲੋਧੀ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ 27-09-2026
ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੰਚ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰ ਤੇ ਮੁਲਾਜ਼ਮਾਂ ਨੂੰ 8 ਪ੍ਰਤੀਸ਼ਤ ਡੀ.ਏ. ਦੇਣ ਲਈ ਜਾਰੀ ਕੀਤੇ ਗਏ ਪੱਤਰਾਂ ਵਿਚ ਡੀ.ਏ. ਦੀਆਂ ਕਿਸ਼ਤਾਂ ਦਾ ਕੋਈ ਵੀ ਉਲੇਖ ਨਹੀਂ ਕੀਤਾ ਗਿਆ ਤੇ ਨਾ ਹੀ ਬਕਾਏ ਬਾਰੇ ਕੋਈ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਜਿਸਤੋਂ ਸਰਕਾਰ ਤੋਂ ਮਨਸ਼ਾ ਸਪਸ਼ਟ ਰੂਪ ਵਿਚ ਜ਼ਾਹਿਰ ਹੁੰਦੀ ਹੈ | ਉਨ੍ਹਾਂ ਸਰਕਾਰ ਦੀ ਇਸ ਕੋਝੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਸੁੱਚਾ ਸਿੰਘ ਤੇ ਗੁਰਦੀਪ ਸਿੰਘ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੈਨਸ਼ਨਰ ਜੋ 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋ ਚੁੱਕੇ ਹਨ ਨੂੰ 2.59 ਦੇ ਗੁਣਾਂਕ ਅਨੁਸਾਰ ਪੈਨਸ਼ਨ ਦੀ ਸੋਧ ਕੀਤੀ ਜਾਵੇ, ਰਹਿੰਦਾ 10 ਪ੍ਰਤੀਸ਼ਤ ਡੀ.ਏ. ਬਕਾਏ ਸਮੇਤ ਅਦਾ ਕੀਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਵਲੋਂ 17-7-2020 ਤੇ 15-5-2015 ਨੂੰ ਜਾਰੀ ਕੀਤੇ ਮੁਲਾਜ਼ਮ ਵਿਰੋਧੀ ਪੱਧਰ ਵਾਪਸ ਲੈਣ, ਆਂਗਣਵਾੜੀ ਆਸ਼ਾ ਵਰਕਰ ਤੇ ਮਿਡ ਡੇ ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਕੱਚੇ ਮੁਲਾਜ਼ਮਾਂ ਨੂੰ ਸੀ.ਐਸ.ਆਰ. ਨਿਯਮਾਂ ਤਹਿਤ ਪੱਕੇ ਕਰਨ ਦੀ ਮੰਗ ਕੀਤੀ | ਮੀਟਿੰਗ ਵਿਚ ਗੁਰਚਰਨ ਸਿੰਘ ਘੁੰਮਣ, ਜਗਜੀਤ ਸਿੰਘ, ਤਰਲੋਚਨ ਸਿੰਘ ਵਿਨੋਦ ਕਪੂਰ, ਹਰਿੰਦਰ ਸਿੰਘ ਚੀਮਾ, ਮੇਹਰ ਸਿੰਘ, ਗੁਰਦੇਵ ਸਿੰਘ, ਮੰਗਲ ਸਿੰਘ ਭੰਡਾਲ, ਦਲੀਪ ਸਿੰਘ, ਹਰਚਰਨ ਸਿੰਘ, ਸਾਧੂ ਸਿੰਘ, ਐਸ.ਕੇ. ਕਾਲੀਆ, ਮਹਿੰਦਰਪਾਲ ਕੌਰ, ਰਾਜ ਕੁਮਾਰ ਮਨੋਚਾ, ਜਸਵੰਤ ਵਿਰਲੀ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਖੇੜਾ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਰਹੀ ਅਗਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦਾ ਸੁਲਤਾਨਪੁਰ ਲੋਧੀ ਪਹੁੰਚਣ ’ਤੇ ਹੋਵੇਗਾ ਸ਼ਾਨਦਾਰ ਸਵਾਗਤ: ਰਾਕੇਸ਼ ਨੀਟੂ
Ad Position 24