27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਦੇ ਦਰਿਆਵਾਂ ਦਾ ਪਲੀਤ ਹੋਣਾ ਮੰਦਭਾਗਾ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ)-ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਦਰਿਆ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਦਰਿਆਵਾਂ ਦੀ ਧਰਤੀ ਦੇ ਵਾਰਸ ਹੋਣ ਦੇ ਨਾਤੇ ਆਪਣੇ ਦਰਿਆਵਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪ੍ਰਦੂਸ਼ਿਤ ਹੋਣਾ ਬੇਹੱਦ ਮੰਦਭਾਗੀ ਗੱਲ ਹੈ | ਉਨ੍ਹਾਂ ਲੋਕਾਂ ਨੂੰ ‘ਦਰਿਆ ਬਚਾਓ, ਲੋਕ ਬਚਾਓ’ ਦਾ ਨਾਅਰਾ ਦਿੰਦਿਆਂ ਦਰਿਆਵਾਂ ਦੀ ਸੰਭਾਲ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ | ਸੰਤ ਸੀਚੇਵਾਲ ਪਿਛਲੇ ਦੋ ਸਾਲਾਂ ਤੋਂ ਲੁਧਿਆਣਾ ਵਿਚੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਨੂੰ ਬਚਾਉਣਾ ਇਸ ਖਿੱਤੇ ਦੇ ਲੋਕਾਂ ਦੀ ਹੋਂਦ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਬੁੱਢੇ ਦਰਿਆ ਨੂੰ ਸਾਫ਼ ਕਰਨ ਦੇ ਰਾਹ ਵਿਚ ਆ ਰਹੀਆਂ ਕਈ ਵੱਡੀਆਂ ਚੁਣੌਤੀਆਂ ਨੂੰ ਕਾਫ਼ੀ ਹੱਦ ਤੱਕ ਦੂਰ ਕਰ ਲਿਆ ਗਿਆ ਹੈ | ਉਨ੍ਹਾਂ ਅਨੁਸਾਰ ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਬੁੱਢੇ ਦਰਿਆ ਦਾ ਗੰਦਾ ਪਾਣੀ ਪ੍ਰਦੂਸ਼ਣ ਦਾ ਵੱਡਾ ਸਰੋਤ ਬਣਿਆ ਹੋਇਆ ਸੀ | ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਰਿਪੋਰਟਾਂ ਵਿਚ ਵੀ ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿਚ ਸੁਧਾਰ ਦਰਜ ਕੀਤਾ ਗਿਆ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਦੇ ਕੰਢਿਆਂ ਨੂੰ ਰੁੱਖਾਂ ਨਾਲ ਭਰਿਆ ਜਾਣਾ ਚਾਹੀਦਾ ਹੈ | ਕੰਢਿਆਂ ‘ਤੇ ਝਾੜੀਆਂ ਵਾਲੇ ਪੌਦੇ ਅਤੇ ਡੂੰਘੀਆਂ ਜੜ੍ਹਾਂ ਵਾਲੀਆਂ ਘਾਹਾਂ ਵੱਡੇ ਪੱਧਰ ‘ਤੇ ਲਗਾਈਆਂ ਜਾਣ | ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ‘ਤੇ ਪਲਾਸਟਿਕ ਅਤੇ ਹੋਰ ਠੋਸ ਕੂੜਾ ਸੁੱਟਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ | ਇਸ ਤੋਂ ਇਲਾਵਾ ਛੋਟੀਆਂ ਨਦੀਆਂ ਅਤੇ ਨਾਲਿਆਂ ਦੀ ਤਲ ਤੱਕ ਸਫ਼ਾਈ ਕਰਕੇ ਉਨ੍ਹਾਂ ਦਾ ਬੈੱਡ ਖੁੱਲ੍ਹਾ ਕੀਤਾ ਜਾਵੇ, ਤਾਂ ਜੋ ਮੀਂਹ ਦਾ ਪਾਣੀ ਧਰਤੀ ਹੇਠਾਂ ਜਾਣ ਵਿਚ ਵਧੇਰੇ ਸਹਾਇਤਾ ਮਿਲ ਸਕੇ | ਉਪਲਬਧ ਅੰਕੜਿਆਂ ਮੁਤਾਬਿਕ ਸ਼ਹਿਰ ਦੀਆਂ ਡੇਅਰੀਆਂ ਵਿਚੋਂ ਰੋਜ਼ਾਨਾ ਕਰੀਬ 850 ਟਨ ਗੋਹਾ ਨਿਕਲਦਾ ਹੈ, ਜਿਸ ਵਿਚੋਂ ਲਗਭਗ 650 ਟਨ ਗੋਹਾ ਹੀ ਚੁੱਕਿਆ ਜਾ ਰਿਹਾ ਹੈ | ਨਗਰ ਨਿਗਮ ਵਲੋਂ ਗੋਹਾ ਚੁੱਕਣ ਲਈ ਕਰੀਬ 22 ਕਰੋੜ ਰੁਪਏ ਦਾ ਠੇਕਾ ਦਿੱਤਾ ਗਿਆ ਹੈ | ਇਸ ਦੇ ਬਾਵਜੂਦ ਵੱਡੀ ਮਾਤਰਾ ਵਿਚ ਗੋਹਾ ਅਤੇ ਮੂਤਰਾਲ ਬੁੱਢੇ ਦਰਿਆ ਵਿਚ ਪਹੁੰਚਣ ਦੀ ਸਮੱਸਿਆ ਬਣੀ ਹੋਈ ਹੈ |

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਥਾਣਿਆਂ-ਚੌਕੀਆਂ ’ਚ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਹੋਵੇ ਨਿਪਟਾਰਾ-ਮਨਜਿੰਦਰ ਲਾਡੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਖੇੜਾ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਰਹੀ
Ad Position 24