ਆਈ.ਆਰ.ਈ.ਐਫ. ਵਲੋਂ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ 3 ਰੋਜ਼ਾ ਹੜਤਾਲ ਦਾ ਸਮਰਥਨ
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਆਈ. ਆਰ.
ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਆਈ.ਆਰ.ਈ.ਐਫ. ਨੇ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਥੇਬੰਦੀ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ 28 ਸਤੰਬਰ ਤੋਂ 30 ਸਤੰਬਰ ਤੱਕ ਕੀਤੀ ਜਾ ਰਹੀ ਤਿੰਨ ਰੋਜ਼ਾ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਵਿਸਥਾਰਪੂਰਵਕ ਪੱਤਰ ਭੇਜ ਕੇ ਜਨਤਕ ਖੇਤਰ ਦੀ ਰੱਖਿਆ ਤੇ ਕਰਮਚਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਤੁਰੰਤ ਦਖ਼ਲ ਦੇਣ ਤੇ ਰੇਲਵੇ ਅਤੇ ਬੈਂਕਾਂ ਸਮੇਤ ਸਾਰੇ ਜਨਤਕ ਅਦਾਰਿਆਂ ਵਿਚ ਨਿੱਜੀਕਰਨ ਤਹਿਤ ਚੁੱਕੇ ਜਾ ਰਹੇ ਸਾਰੇ ਕਦਮਾਂ ‘ਤੇ ਤੁਰੰਤ ਪ੍ਰਭਾਵ ਰੋਕ ਲਗਾਉਣ, ਰੇਲਵੇ ਤੇ ਬੈਂਕ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੈਂਕਾਂ ਤੇ ਰੇਲਵੇ ਵਿਚ ਲੰਬੇ ਸਮੇਂ ਤੋਂ ਖਾਲੀ ਪਈਆਂ ਲੱਖਾਂ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਬਿਨਾਂ ਦੇਰੀ ਪੁਰ ਕਰਨ | ਜ਼ਰੂਰੀ ਤੇ ਨਿਯਮਿਤ ਕਿਸਮ ਦੇ ਕੰਮਾਂ ਵਿਚ ਆਊਟ ਸੋਰਸਿੰਗ ਤੇ ਠੇਕਾ ਪ੍ਰਣਾਲੀ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ |