26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਇਆ ਮਹੀਨਾਵਾਰੀ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 26 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ, ਜਲੰਧਰ ਵਿਖੇ ਵਿਸ਼ੇਸ਼ ਮਹੀਨਾਵਾਰੀ ਗੁਰਮਤਿ ਸਮਾਗਮ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਦਿਵਸ ਦੇ ਰੂਪ ’ਚ ਮਨਾਇਆ ਗਿਆ। ਇਸ ਸੰਬੰਧੀ ਵਿਸ਼ੇਸ਼ ਤੌਰ ’ਤੇ ਸਜਾਏ ਗਏ ਰਾਤਰੀ ਦੇ ਦੀਵਾਨਾਂ ਅੰਦਰ ਭਾਈ ਦਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਆਤਮਾ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ: ਅਮਨਦੀਪ ਸਿੰਘ, ਸੀ. ਏ. ਨਰਿੰਦਰ ਸਿੰਘ ਅਤੇ ਸ਼ਹਿਰ ਦੀਆਂ ਹੋਰ ਨਾਮਵਰ ਸ਼ਖਸੀਅਤਾਂ ਨੇ ਗੁਰੂ ਘਰ ’ਚ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਸ੍ਰੀ ਰਾਮ ਚੌਕ ਦੀ ਮਾੜੀ ਹਾਲਤ ਨੂੰ ਲੈ ਕੇ ਰਾਮ ਭਗਤਾਂ ਨੇ ਚਲਾਇਆ ਸਫ਼ਾਈ ਅਭਿਆਨ, ਕੀਤੀ ਨਾਅਰੇਬਾਜ਼ੀ
Ad Position 24