27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਰਾਲੀ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ. ਭੁਲੱਥ ਵਲੋਂ ਅੱਜ ਨੰਬਰਦਾਰਾਂ ਤੇ ਚੌਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ

ਭੁਲੱਥ, 27 ਸਤੰਬਰ (ਮਨਜੀਤ ਸਿੰਘ ਰਤਨ) ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਉਪ ਮੰਡਲ ਮੈਜਿਸਟਰੇਟ ਭੁਲੱਥ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ ਅੱਜ 28 ਸਤੰਬਰ, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 28-09-2026
ਭੁਲੱਥ, 27 ਸਤੰਬਰ (ਮਨਜੀਤ ਸਿੰਘ ਰਤਨ) ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਉਪ ਮੰਡਲ ਮੈਜਿਸਟਰੇਟ ਭੁਲੱਥ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ ਅੱਜ 28 ਸਤੰਬਰ, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਐੱਸ.ਡੀ.ਐੱਮ. ਦਫ਼ਤਰ ਭੁਲੱਥ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟਿ੍ਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਾ ਅਹਿਮ ਹੈ | ਮੀਟਿੰਗ ਦੌਰਾਨ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ, ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਸਰਕਾਰ ਵੱਲੋਂ ਉਪਲਬਧ ਕਰਵਾਏ ਜਾ ਰਹੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਜਾਣਗੀਆਂ | ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਜਾਰੀ ਹਦਾਇਤਾਂ ਵਿੱਚ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ 28 ਸਤੰਬਰ ਨੂੰ ਦੁਪਹਿਰ 12 ਵਜੇ ਮੀਟਿੰਗ ਵਿੱਚ ਆਪਣੀ ਨਿੱਜੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤ ਭੂਸ਼ਣ ਯੂ.ਐਸ.ਏ.ਵਲੋਂ ਹੋਣਹਾਰ ਵਿਦਿਆਰਥੀਆਂ ਲਈ 50 ਹਜ਼ਾਰ ਰੁਪਏ ਸਾਲਾਨਾ ਸਕਾਲਰਸ਼ਿਪ ਸ਼ੁਰੂ ਅਗਲੀ ਖ਼ਬਰ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ
Ad Position 24