27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਿੱਧਵਾਂ ਦੋਨਾ ਵਿਚ ਨਸ਼ਾ ਮੁਕਤੀ ਯਾਤਰਾ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ

ਕਪੂਰਥਲਾ, 27 ਸਤੰਬਰ (ਵਿ. ਪ੍ਰ.)

Ad Position 21
No active advertisement
ਧਾਰਮਿਕ ਸਮਾਗਮ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਤੇ ਵੱਡੀ ਗਿਣਤੀ ਵਿੱਚ ਸੰਗਤਾਂ | ਤਸਵੀਰ : ਸਤਨਾਮ ਸਿੰਘ 28-09-2026
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਕਪੂਰਥਲਾ ਪੁੱਜੇਗੀ ਦੀ ਤਿਆਰੀ ਸਬੰਧੀ ਭਾਜਪਾ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਸਿਧਵਾਂ ਦੋਨਾ ਦੇ ਪ੍ਰਧਾਨ ਡਾ. ਪ੍ਰਦੀਪ ਕੌਸ਼ਲ, ਸੀਨੀਅਰ ਆਗੂ ਪ੍ਰਦੀਪ ਸੂਦ, ਸੀਨੀਅਰ ਆਗੂ ਰਾਮ ਰਸ਼ਪਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੀ ਆਮਦ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਕਪੂਰਥਲਾ ਹਲਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ ਤੇ ਜਿੰਨੀ ਚਿਰ ਲੋਕ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਨਹੀਂ ਕਰਦੇ, ਉਨੀ ਦੇਰ ਤੱਕ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਨਹੀਂ ਪਾਈ ਜਾ ਸਕਦੀ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਨਸਾਫ਼ ਪਸੰਦ ਵਿਅਕਤੀ ਨਸ਼ਿਆਂ ਵਿਰੁੱਧ ਇਕਜੁੱਟ ਹੋਵੇ ਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਤੇ ਰਾਸ਼ਟਰ ਨਿਰਮਾਣ ਦੇ ਰਾਹ ਵੱਲ ਉਤਸ਼ਾਹਿਤ ਕਰਨ ਵਿਚ ਆਪਣੀ ਭੂਮਿਕਾ ਨਿਭਾਵੇ | ਖੋਜੇਵਾਲ ਨੇ ਕਿਹਾ ਕਿ ਭਾਜਪਾ ਦਾ ਵਿਸ਼ਵਾਸ ਹੈ ਕਿ ਮਜ਼ਬੂਤ ਇੱਛਾ ਸ਼ਕਤੀ, ਸਖ਼ਤ ਕਾਰਵਾਈ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕਦਾ ਹੈ | ਉਨ੍ਹਾਂ ਭਾਜਪਾ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਧਾਰਮਿਕ, ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਯਾਤਰਾ ਦਾ ਹਿੱਸਾ ਬਣਨ | ਮੀਟਿੰਗ ਵਿਚ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਸੰਨੀ ਬੈਂਸ, ਪ੍ਰਵੀਨ ਕੁਮਾਰ, ਸੁਖਦੇਵ ਸਿੰਘ, ਗੁਰਮੇਲ ਸਿੰਘ, ਆਸ਼ਾ ਰਾਣੀ, ਨੀਲਮ ਕੁਮਾਰੀ, ਪੂਜਾ, ਪੂਨਮ, ਅਨੀਤਾ ਰਾਣੀ, ਮਨਪ੍ਰੀਤ, ਮਨਦੀਪ, ਮਹਿਨਾਜ, ਮਨਿੰਦਰ ਕੌਰ, ਅਮਨਦੀਪ ਕੌਰ, ਜੌਲੀ ਪੰਡਿਤ, ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਅਗਲੀ ਖ਼ਬਰ ਗੁਰਪਾਲ ਸਿੰਘ ਇੰਡੀਅਨ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਾਜਪੋਸ਼ੀ 29 ਨੂੰ
Ad Position 24