ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਨਸ਼ੇ ਤੇ ਬੇਰੁਜ਼ਗਾਰੀ’ ਖ਼ਿਲਾਫ਼ ਰੋਸ ਮਾਰਚ ਕੱਢਿਆ
ਲੋਹੀਆਂ ਖਾਸ, 27 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਸ਼ੇ ਅਤੇ ਬੇਰੁਜ਼ਗਾਰੀ ਦੇ ਵਿਰੁੱਧ ‘ਲੋਹੀਆਂ ਤੋਂ ਮੰਡਾਲਾ ਤੱਕ’ ਰੋਸ ਮਾਰਚ ਕੱਢਿਆ।
ਲੋਹੀਆਂ ਖਾਸ, 27 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਸ਼ੇ ਅਤੇ ਬੇਰੁਜ਼ਗਾਰੀ ਦੇ ਵਿਰੁੱਧ ‘ਲੋਹੀਆਂ ਤੋਂ ਮੰਡਾਲਾ ਤੱਕ’ ਰੋਸ ਮਾਰਚ ਕੱਢਿਆ।ਗਿਆ| ਇਸ ਮੌਕੇ ਬੋਲਦਿਆਂ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਸੂਬਾ ਆਗੂ ਰਵਿੰਦਰ ਲੋਹਗੜ੍ਹ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇੱਕ ਅਜਿਹੇ ਸਮਾਜ ਦਾ ਸੁਪਨਾ ਦੇਖਿਆ ਸੀ, ਜਿੱਥੇ ਹਰ ਨੌਜਵਾਨ ਨੂੰ ਰੁਜ਼ਗਾਰ, ਸਿੱਖਿਆ ਅਤੇ ਸਨਮਾਨ ਮਿਲੇ, ਪਰ ਅੱਜ ਨੌਜਵਾਨ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਨਾ ਹੀ ਲੋਕਾਂ ਨੂੰ ਚੰਗੀ ਸਿਹਤ ਮਿਲ ਰਹੀ ਹੈ ਜਿਸ ਦੇ ਕਾਰਨ ਲੱਖਾਂ ਲੋਕ ਬਿਮਾਰੀ ਦੇ ਸ਼ਿਕਾਰ ਹੋ ਰਹੇ ਹਨ ਅਤੇ ਉਹਨਾਂ ਨੂੰ ਹਸਪਤਾਲਾਂ ਵਿੱਚ ਵੀ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ| ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਾਨੂੰ ਇਕੱਠੇ ਹੋ ਕੇ ਨੌਜਵਾਨਾਂ ਨੂੰ ਪਿੰਡ ਪਿੰਡ ਵਿੱਚ ਜਾ ਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਝੰਡੇ ਹੇਠਾਂ ਇਕੱਠੇ ਹੋ ਕੇ ਲੜਨਾ ਪੈਣਾ ਤਾਂ ਹੀ ਅਸੀਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਬਣਾ ਸਕਦੇ ਹਾਂ| ਤਹਿਸੀਲ ਪ੍ਰਧਾਨ ਪ੍ਰਿੰਸ ਸਹੋਤਾ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਮਲਸੀਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਿਰਫ਼ ਉਨ੍ਹਾਂ ਦੇ ਜਨਮ ਦਿਹਾੜੇ ਜਾਂ ਸ਼ਹੀਦੀ ਦਿਹਾੜੇ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਨੌਜਵਾਨਾਂ ਦੇ ਹੱਕਾਂ ਅਤੇ ਸਮਾਜਿਕ ਬਰਾਬਰੀ ਲਈ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ| ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਅਤੇ ਰੋਸ ਮਾਰਚ ਦੇ ਮੁੱਖ ਪ੍ਰਬੰਧਕ ਕਾ. ਵਿਕਰਮ ਮੰਡਾਲਾ ਰੋਸ ਮਾਰਚ ’ਚ ਸ਼ਾਮਲ ਹੋਏ ਆਗੂਆਂ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣ, ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾਵੇ| ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰ ਕੁਲਦੀਪ ਮੰਡਾਲਾ, ਨੰਦ ਲਾਲ ਲੋਹੀਆਂ, ਬਲਵਿੰਦਰ ਤਖੀਆ, ਕੁਲਵੀਰ ਸਿੰਘ, ਗੁਰਜੀਤ ਸਿੰਘ, ਗਗਨ ਰੋਹਿਤ, ਨਵਜੋਤ ਕੋਮਲ, ਅਭੀ ਦੀਪਾ ਬਾਬਾ ਜੌਨੀ, ਤਨਵੀਰ ਬਿੱਲੀ ਭੁੱਲਰ, ਮੋਹਿਤ ਮੱਲੀਵਾਲ, ਹੈਰੀ ਰਾਏਵਾਲ ਸਮੇਤ ਹੋਰ ਵਰਕਰ ਵੀ ਹਾਜਰ ਸਨ|