ਜਲੰਧਰ ਰਾਈਸ ਇੰਡਸਟਰੀ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ
ਮਹਿਤਪੁਰ, 27 ਸਤੰਬਰ (ਲਖਵਿੰਦਰ ਸਿੰਘ)- ਜਲੰਧਰ ਰਾਈਸ ਇੰਡਸਟਰੀ ਐਸੋਸੀਏਸ਼ਨ ਵਲੋਂ ਇੱਕ ਅਹਿਮ ਮੀਟਿੰਗ ਮਹਿਤਪੁਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਮਹਿਤਪੁਰ, 27 ਸਤੰਬਰ (ਲਖਵਿੰਦਰ ਸਿੰਘ)- ਜਲੰਧਰ ਰਾਈਸ ਇੰਡਸਟਰੀ ਐਸੋਸੀਏਸ਼ਨ ਵਲੋਂ ਇੱਕ ਅਹਿਮ ਮੀਟਿੰਗ ਮਹਿਤਪੁਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪੰਜਾਬ ਦੇ ਰਾਈਸ ਮਿੱਲ ਮਾਲਕਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ, ਜਿਨ੍ਹਾਂ ਵਿੱਚ ਕਣਕ/ਝੋਨੇ ਦੀ ਤੋਟ, ਕਣੀ, ਲਿਫਟਿੰਗ ਦੀ ਸਮੱਸਿਆ, ਸਪੇਸ ਦੀ ਦਿੱਕਤ ਅਤੇ 10 ਪ੍ਰਤੀਸ਼ਤ ਬਰੋਕਨ ਆਦਿ ਮੁੱਖ ਮੁੱਦੇ ਸ਼ਾਮਿਲ ਸਨ, ਜਿਨ੍ਹਾ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੰਟਾ ਨੇ ਕਿਹਾ ਕਿ ਜਲੰਧਰ ਇਲਾਕੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਰਾਈਸ ਮਿਲਰ ਮੀਟਿੰਗ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਰਾਈਸ ਮਿਲਰਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਸਟੇਜ ਤੋਂ ਬਾਲਕਿਸ਼ਨ , ਇੰਦਰਜੀਤ ਜੌਲੀ, ਨਵੀਨ ਗੋਇਲ, ਹਰੀ ਓਮ ਮਿੱਤਲ ਅਤੇ ਰਣਜੀਤ ਜੂਸਨ ਸਮੇਤ ਵੱਖ-ਵੱਖ ਸਤਿਕਾਰਯੋਗ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਜਲੰਧਰ ਰਾਈਸ ਇੰਡਸਟਰੀ, ਨੂਰਮਹਿਲ ਰਾਈਸ ਮਿਲਰ ਐਸੋਸੀਏਸ਼ਨ, ਨਕੋਦਰ ਰਾਈਸ ਮਿਲਰ ਐਸੋਸੀਏਸ਼ਨ, ਮਹਿਤਪੁਰ ਰਾਈਸ ਮਿਲਰ ਐਸੋਸੀਏਸ਼ਨ, ਤਲਵਣ ਰਾਈਸ ਮਿਲਰ ਐਸੋਸੀਏਸ਼ਨ, ਆਦਮਪੁਰ ਰਾਈਸ ਮਿਲਰ ਐਸੋਸੀਏਸ਼ਨ, ਸ਼ਾਹਕੋਟ ਰਾਈਸ ਮਿਲਰ ਐਸੋਸੀਏਸ਼ਨ, ਧਰਮਕੋਟ ਰਾਈਸ ਮਿਲਰ ਐਸੋਸੀਏਸ਼ਨ ਅਤੇ ਭੋਗਪੁਰ ਰਾਈਸ ਮਿਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ 10 ਪ੍ਰਤੀਸ਼ਤ ਬਰੋਕਨ ਦੀ ਸਮੱਸਿਆ ਨੂੰ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ। ਇਸ ਸਬੰਧੀ ਪ੍ਰਧਾਨ ਬੰਟਾ ਨੇ ਰਾਈਸ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਪੱਧਰ ’ਤੇ ਗੰਭੀਰਤਾ ਨਾਲ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।