27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਖੇਤਾਂ ’ਚ ਝੋਨੇ ਦੀ ਫ਼ਸਲ ਪੱਕ ਕੇ ਹੋਈ ਤਿਆਰ, ਕਟਾਈ ਸ਼ੁਰੂ

ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਖੇਤਰ ਦੇ ਪਿੰਡਾਂ ‘ਚ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਣੀ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵਲੋਂ ਵੀ ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਮੌਸਮ ਦੇ ਬਦਲਦੇ ਰੁੱਖ ਨੂੰ ਦੇਖਦੇ ਹੋਏ ਕਟਾਈ ਦਾ ਕੰਮ ਹੌਲੀ-ਹੌਲੀ ਸ਼ੁਰੂ ਕਰ ਦਿੱਤਾ ਗਿਆ ਹੈ | ਗੱਲਬਾਤ ਕਰਦੇ ਹੋਏ ਪਿੰਡ ਮਲਕਪੁਰ ਦੇ ਕਿਸਾਨ ਗੁਰਮੁਖ ਸਿੰਘ ਫੌਜੀ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੀ ਮਾਰ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਇਸ ਵਾਰ ਫ਼ਸਲ ਕਾਫ਼ੀ ਚੰਗੀ ਹੋਈ ਹੈ | ਉਨ੍ਹਾਂ ਕਿਹਾ ਕਿ ਅਸਮਾਨ ਵਿੱਚ ਬੱਦਲਵਾਈ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੱਕ ਕੇ ਤਿਆਰ ਫ਼ਸਲ ਨੂੰ ਕੰਬਾਈਨ ਰਾਹੀਂ ਕੱਟਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਨਮੀ ਤੋਂ ਬਚਾਇਆ ਜਾ ਸਕੇ | ਇਸ ਮੌਕੇ ਫੋਰਮੈਨ ਦਰਸ਼ਨ ਸਿੰਘ ਬਰਨਾਲਾ, ਸੁਖਵਿੰਦਰ ਸਿੰਘ ਪੰਚ, ਸ਼ੇਰਵੀਰ ਸਿੰਘ, ਅਵਤਾਰ ਸਿੰਘ ਅਤੇ ਮਹਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ|

Ad Position 21
No active advertisement
ਅਜੀਤ ਡੈਸਕ 28-09-2026

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ ਅਗਲੀ ਖ਼ਬਰ ਜਲੰਧਰ ਰਾਈਸ ਇੰਡਸਟਰੀ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ
Ad Position 24