28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਕੁਝ ਨੌਜਵਾਨਾਂ ਨੇ ਤੋੜੀ ਲੱਤ

ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਦੀਪ ਸਿੰਘ ਵਾਲੀਆ ਦੀ ਉਸ ਦੇ ਫਾਰਮ ਹਾਊਸ ’ਚ ਤਿੰਨ ਨੌਜਵਾਨਾਂ ਨੇ ਜਾ ਕੇ ਉਸ ਦੀ ਲੱਤ ਤੋੜ ਦਿੱਤੀ | ਮਿਲੀ ਜਾਣਕਾਰੀ ਅਨੁਸਾਰ ਪੀੜਤ ਸੁਖਦੀਪ ਸਿੰਘ ਵਾਲੀਆ ਨੇ ਦੱਸਿਆ ਕਿ ‘ਆਪ’ ਵਿਚ ਨਵੇਂ ਸ਼ਾਮਿਲ ਹੋਏ ਪੁਰਾਣੇ ਨੌਜਵਾਨ ਸਾਥੀ ਮੇਰੇ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਦਬਾਅ ਬਣਾ ਰਹੇ ਸਨ | ਸੁਖਦੀਪ ਸਿੰਘ ਵਾਲੀਆ ਨੇ ਦੱਸਿਆ ਫਗਵਾੜਾ ਹੁਸ਼ਿਆਰਪੁਰ ਰੋਡ ਸਥਿਤ ਆਪਣੇ ਫਾਰਮ ਹਾਊਸ ’ਤੇ ਕੰਮ ਕਰ ਰਿਹਾ ਸੀ ਤਾਂ ਗੁਰਸਿਮਰਨ ਸਿੰਘ ਅਤੇ ਵੀਸ਼ੂ ਘਈ ਮੈਨੂੰ ਫ਼ੋਨ ਕਰਕੇ ਮੇਰੇ ਫਾਰਮ ਹਾਊਸ ’ਤੇ ਪਹੁੰਚ ਗਏ | ਅਚਾਨਕ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਤੀਜਾ ਸਾਥੀ ਪ੍ਰਦੀਪ ਸਿੰਘ ਨੇ ਲੋਹੇ ਦੀ ਚੀਜ਼ ਨਾਲ ਉਸ ’ਤੇ ਹਮਲਾ ਕਰਕੇ ਉਸ ਦੀ ਲੱਤ ਤੋੜ ਦਿੱਤੀ ਅਤੇ ਮੌਕੇ ਤੋਂ ਤਿੰਨੇ ਜਣੇ ਭੱਜ ਗਏ | ਦੂਜੇ ਪਾਸੇ ਜ਼ਖਮੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੱਲ ਕਰ ਰਹੇ ਸੀ ਤਾਂ ਸੁਖਦੀਪ ਸਿੰਘ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ | ਦੋਵਾਂ ਧਿਰਾਂ ਇੱਕ ਦੂਜੇ ’ਤੇ ਦੋਸ਼ ਲਗਾਈ ਜਾ ਰਹੀਆਂ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਸਿਵਲ ਹਸਪਤਾਲ ਪਹੁੰਚ ਕੇ ਜੰਮ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਿਵਲ ਹਸਪਤਾਲ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੁਆਰਾ ਲੋਕਾਂ ਨੂੰ ਡਰਾਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਨੇ ਕਿਹਾ ਸੁਖਦੀਪ ਸਿੰਘ ਵਾਲੀਆ ’ਤੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਦਬਾਅ ਬਣਾਇਆ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਗੁੰਡਾਗਰਦੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਗੁੰਡਾ ਅਨਸਰਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆ ਦਿੱਤਾ, ਜੇਕਰ ਸੁਖਦੀਪ ਸਿੰਘ ਵਾਲੀਆ ਨੂੰ ਇਨਸਾਫ਼ ਨਾ ਮਿਲਿਆ ਤਾਂ ਮਜਬੂਰਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪਵੇਗਾ |

Ad Position 21
No active advertisement
ਅਜੀਤ ਡੈਸਕ 29-09-2026

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੱਤਾ ’ਚ ਆਉਣ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੇ ਗੁੰਡਾਗਰਦੀ ਦਾ ਰਾਜ ਖ਼ਤਮ ਕੀਤਾ ਜਾਵੇਗਾ-ਵਿਜੇ ਸਾਂਪਲਾ ਅਗਲੀ ਖ਼ਬਰ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਸੰਬੰਧੀ ਐਸ.ਐਮ.ਓ. ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤ...
Ad Position 24