28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਯੂਨੀਵਰਸਿਟੀ ਕਾਲਜ ਫੱਤੂਢੀਂਗਾ ’ਚ ਐਨ.ਐਸ.ਐਸ. ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 28 ਸਤੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 29-09-2026
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਐਨ.ਐਸ.ਐਸ. ਦਿਵਸ ’ਤੇ ਵਾਤਾਵਰਨ ਦੀ ਸੰਭਾਲ ਤੇ ਸਵੱਛਤਾ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੈਮੀਨਾਰ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ’ਚ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਵਾਤਾਵਰਨ ਦੀ ਸਾਂਭ ਸੰਭਾਲ, ਸਫ਼ਾਈ ਦੀ ਮਹੱਤਤਾ, ਪ੍ਰਦੂਸ਼ਣ ਨੂੰ ਘਟਾਉਣ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਦ ਲਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਖਹਿਰਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਇਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੋਣੀ ਚਾਹੀਦੀ ਹੈ | ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਸਫ਼ਾਈ ਤੇ ਵਾਤਾਵਰਣ ਦੀ ਸੰਭਾਲ ਲਈ ਨਿਰੰਤਰ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਐਨ.ਐਸ.ਐਸ. ਵਲੰਟੀਅਰ ਵਲੋਂ ਕਾਲਜ ਦੇ ਕੈਂਪਸ ਤੇ ਆਲੇ ਦੁਆਲੇ ਦੇ ਖੇਤਰ ਦੀ ਸਫ਼ਾਈ ਸਬੰਧੀ ਇਕ ਮੁਹਿੰਮ ਵੀ ਚਲਾਈ ਗਈ | ਉਪਰੰਤ ਵਿਦਿਆਰਥੀਆਂ ਨੇ ਕੰਪਲੈਕਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਉਨ੍ਹਾਂ ਬੂਟਿਆਂ ਦੀ ਸੰਭਾਲ ਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ | ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਐਨ.ਐਸ. ਯੂਨਿਟ ਦੇ ਵਲੰਟੀਅਰਾਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਡਾਕਖਾਨਾ ਰੋਡ ਦਾ ਕੂੜਾ ਡੰਪ ਸਕੂਲੀ ਬੱਚਿਆਂ ਲਈ ਬਣਿਆ ਸਰਾਪ : ਮਨੀਸ਼ ਪ੍ਰਭਾਕਰ ਅਗਲੀ ਖ਼ਬਰ ਐਡੀਲੇਡ ਆਜ਼ਾਦ ਕਲੱਬ ਨੇ ਜਿੱਤਿਆ ਚੌਥਾ ਸਾਲਾਨਾ ਵਾਲੀਬਾਲ ਟੂਰਨਾਮੈਂਟ
Ad Position 24