ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਚ ਸਮਾਗਮ
ਕਪੂਰਥਲਾ, 28 ਸਤੰਬਰ (ਵਿ. ਪ੍ਰ.)
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਸ਼ਹੀਦ ਭਗਤ ਸਿੰਘ ਦਾ ਜੀਵਨ ਤੇ ਵਿਚਾਰਧਾਰਾ ਨੌਜਵਾਨ ਪੀੜ੍ਹੀ ਲਈ ਪੇ੍ਰਨਾ ਸਰੋਤ ਹੈ, ਕਿਉਂਕਿ ਉਨ੍ਹਾਂ ਨੇ ਛੋਟੀ ਉਮਰ ਵਿਚ ਹੀ ਕੁਰਬਾਨੀ ਦੇ ਕੇ ਦੇਸ਼ ਵਾਸੀਆਂ ਦੇ ਦਿਲਾਂ ਵਿਚ ਜੋਸ਼ ਦੀ ਭਾਵਨਾ ਪੈਦਾ ਕੀਤੀ | ਇਹ ਪ੍ਰਗਟਾਵਾ ਵਿਸ਼ਾਲ ਰਾਜਪੂਤ ਪ੍ਰਧਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਕਪੂਰਥਲਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਚ ਕਰਵਾਏ ਗਏ ਇਕ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਅਗਵਾਈ ਲੈ ਕੇ ਅੰਨਿਆ, ਬੇਇਨਸਾਫ਼ੀ ਤੇ ਨਾਬਰਾਬਰੀ ਵਿਰੁੱਧ ਸੰਘਰਸ਼ ਕਰਨ | ਸਮਾਗਮ ਨੂੰ ਉੱਘੇ ਸਮਾਜ ਸੇਵਕ ਗੁਰਮੁਖ ਸਿੰਘ ਢੋਡ, ਰਿੰਕੂ ਕਾਲੀਆ ਤੇ ਜੀਵਨ ਬੀਮਾ ਨਿਗਮ ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਸੰਬੋਧਨ ਕੀਤਾ | ਇਸ ਤੋਂ ਪਹਿਲਾਂ ਕਲੱਬ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਤੇ ਬਾਅਦ ਵਿਚ ਲੱਡੂ ਵੀ ਵੰਡੇ ਗਏ | ਇਸ ਮੌਕੇ ਅਰੁਣ ਖੋਸਲਾ, ਅਮਨਦੀਪ ਗੋਲਡੀ, ਦੀਪਕ ਹੰਸ, ਸੰਨੀ ਚੀਮਾ, ਗੁਰਮੁਖ ਸਿੰਘ, ਵਰਿੰਦਰ ਬੱਬੂ, ਸੰਦੀਪ ਕਸ਼ਯਪ, ਸੁਰਿੰਦਰਪਾਲ ਸਿੰਘ, ਜਸਵਿੰਦਰਪਾਲ ਸਿੰਘ ਉੱਗੀ, ਗਗਨਦੀਪ ਸਿੰਘ, ਮਿੱਠੂ ਸਹਿਗਲ, ਨਵੀਨ ਕੌੜਾ, ਪਿ੍ਤਪਾਲ ਸਿੰਘ, ਸਿਮਰਨਜੀਤ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |