ਆਨੰਦ ਕਾਲਜ ’ਚ ਕਰਵਾਇਆ ਇੰਟਰਪ੍ਰਨਿਊਰਸ਼ਿਪ ਸੈੱਲ ਵਲੋਂ ਸੈਮੀਨਾਰ
ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਇੰਟਰਪ੍ਰਨਿਊਰਸ਼ਿਪ ਸੈੱਲ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਸੈਮੀਨਾਰ ਵਿਚ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ ਡਾ.
ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਇੰਟਰਪ੍ਰਨਿਊਰਸ਼ਿਪ ਸੈੱਲ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਸੈਮੀਨਾਰ ਵਿਚ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ ਡਾ. ਸਾਹਿਲ ਭੱਲਾ ਸਹਾਇਕ ਪ੍ਰੋਫੈਸਰ ਗੁਲਜਾਰ ਗਰੁੱਪ ਆਫ਼ ਇੰਸਟੀਚਿਊਸ਼ਨ ਤੇ ਬਿਜ਼ਨਸ ਮੈਨੇਜਮੈਂਟ ਵਿਭਾਗ ਨੇ ਕਿਹਾ ਕਿ ਇਕ ਛੋਟਾ ਜਿਹਾ ਵਿਚਾਰ ਸਹੀ ਸੋਚ ਤੇ ਨਿਰੰਤਰ ਯਤਨ ਅੱਗੇ ਚੱਲ ਕੇ ਇਕ ਵੱਡੇ ਬਿਜ਼ਨਸ ਦਾ ਰੂਪ ਲੈ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਦਮਤਾ ਦਾ ਅਸਲੀ ਅਰਥ ਕੇਵਲ ਲਾਭ ਕਮਾਉਣਾ ਨਹੀਂ, ਸਗੋਂ ਨਵੇਂ ਵਿਚਾਰਾਂ ਨੂੰ ਅਪਨਾਉਣਾ, ਖੋਜ ਕਰਨਾ ਤੇ ਪੜਾਅਵਾਰ ਅੱਗੇ ਵਧਣਾ ਅਤੇ ਸਮਾਜ ਵਿਚ ਸਕਾਰਾਤਮਿਕ ਪ੍ਰਭਾਵ ਪੈਦਾ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰ ਛੁਪੇ ਹੁਨਰ ਨੂੰ ਪਹਿਚਾਨਣ ਤੇ ਨਵੇਂ ਮੌਕਿਆਂ ਦੀ ਤਲਾਸ਼ ਕਰਨ ਲਈ ਉਤਸ਼ਾਹਿਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਮੁੱਖ ਰਿਸੋਰਸ ਪਰਸਨ ਡਾ. ਸਾਹਿਲ ਭੱਲਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਕੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |