ਬੀਬੀ ਹਰਸ਼ਰਨ ਕੌਰ ਦੀ ਯਾਦ ’ਚ ਕੀਰਤਨ ਦਰਬਾਰ 3 ਅਕਤੂਬਰ ਨੂੰ
ਕਪੂਰਥਲਾ, 28 ਸਤੰਬਰ (ਸਡਾਨਾ)-ਚਮਕੌਰ ਸਾਹਿਬ ਵਿਖੇ ਸ਼ਹੀਦ ਹੋਏ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਤੇ ਬੇਅੰਤ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਭਾਈ ਵਰਿਆਮ ਸਿੰਘ ਕਪੂਰ ਤੇ ਉਨ੍ਹਾਂ ਦੇ ਸਾਥੀਆਂ ਦੇ ਊਧਮ ਸਦਕਾ ਸਟੇਟ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਰਾਤ 7 ਤੋਂ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਸਮਾਗਮ ਪ੍ਰਬੰਧਕ ਵਰਿਆਮ ਸਿੰਘ ਕਪੂਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਨੁਮਾਇੰਦਿਆਂ ਨੇ ਸਮਾਗਮ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਸਬੰਧੀ ਆਪਣੇ ਵਿਚਾਰ ਦਿੱਤੇ | ਵਰਿਆਮ ਸਿੰਘ ਕਪੂਰ ਨੇ ਦੱਸਿਆ ਕਿ 3 ਅਕਤੂਬਰ ਰਾਤ 7 ਤੋਂ 10 ਵਜੇ ਤੱਕ ਹੋਣ ਵਾਲੇ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ | ਜਥੇ.
ਕਪੂਰਥਲਾ, 28 ਸਤੰਬਰ (ਸਡਾਨਾ)-ਚਮਕੌਰ ਸਾਹਿਬ ਵਿਖੇ ਸ਼ਹੀਦ ਹੋਏ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਤੇ ਬੇਅੰਤ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਭਾਈ ਵਰਿਆਮ ਸਿੰਘ ਕਪੂਰ ਤੇ ਉਨ੍ਹਾਂ ਦੇ ਸਾਥੀਆਂ ਦੇ ਊਧਮ ਸਦਕਾ ਸਟੇਟ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਰਾਤ 7 ਤੋਂ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਸਮਾਗਮ ਪ੍ਰਬੰਧਕ ਵਰਿਆਮ ਸਿੰਘ ਕਪੂਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਨੁਮਾਇੰਦਿਆਂ ਨੇ ਸਮਾਗਮ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਸਬੰਧੀ ਆਪਣੇ ਵਿਚਾਰ ਦਿੱਤੇ | ਵਰਿਆਮ ਸਿੰਘ ਕਪੂਰ ਨੇ ਦੱਸਿਆ ਕਿ 3 ਅਕਤੂਬਰ ਰਾਤ 7 ਤੋਂ 10 ਵਜੇ ਤੱਕ ਹੋਣ ਵਾਲੇ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ | ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਉਹ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਉਣ ਵਾਲੀ ਹਰ ਸੰਸਥਾ ਨੂੰ ਪੂਰਨ ਸਹਿਯੋਗ ਦਿੰਦੇ ਹਨ ਤੇ ਅਜਿਹੇ ਸਮਾਗਮ ਸੰਗਤਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜੀ ਨੂੰ ਗੁਰੂ ਚਰਨਾਂ ਨਾਲ ਜੋੜਦੇ ਹਨ | ਇਸ ਮੌਕੇ ਗੁਰਬਖ਼ਸ਼ ਸਿੰਘ ਕਾਲਾ, ਨਵਜੀਤ ਸਿੰਘ ਰਾਜੂ, ਸੁਰਿੰਦਰ ਸਿੰਘ ਬੱਬੂ, ਪ੍ਰਚਾਰਕ ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਬੱਬਰ, ਪ੍ਰੀਤਪਾਲ ਸਿੰਘ ਸੋਨੂੰ, ਜੋਧ ਸਿੰਘ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸਾਹੀ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਪਿ੍ਤਪਾਲ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ, ਮਨਜੀਤ ਸਿੰਘ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਮਨਮੋਹਨ ਸਿੰਘ, ਸੁਖਰਾਜ ਸਿੰਘ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਇੰਚਾਰਜ ਮੋਹਕਮ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਬਲਵਿੰਦਰ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਅਮਰਜੀਤ ਸਿੰਘ ਥਿੰਦ, ਇੰਦਰਜੀਤ ਸਿੰਘ, ਦਵਿੰਦਰ ਸਿੰਘ ਦੇਵ ਤੇ ਹੋਰ ਸੰਗਤਾਂ ਹਾਜ਼ਰ ਸਨ |