ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ
ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਫੁਆਰਾ ਚੌਕ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੁਭਾਸ਼ ਪੁੱਤਰ ਓਮ ਪ੍ਰਕਾਸ਼ ਵਾਸੀ ਮੁਹੱਲਾ ਮਹਿਤਾਬਗੜ ਨੇ ਦੱਸਿਆ ਕਿ ਉਹ ਪੈਦਲ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਸਿਵਲ ਹਸਪਤਾਲ ਵਿਖੇ ਜ਼ਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ. ਤਿਲਕਰਾਜ
30-09-2026