01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭੁਲੱਥ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮੀਟਿੰਗ ਅੱਜ

ਭੁਲੱਥ, 30 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਇੱਕ ਮੀਟਿੰਗ ਅੱਜ 1 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸੁਖਸਾਗਰ ਸਾਹਿਬ ਬੇਰੀਆਂ ਭੁਲੱਥ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ ਨੇ ਸਾਰੇ ਕਿਸਾਨ ਪਹੁੰਚਣ ਦੀ ਅਪੀਲ ਕੀਤੀ | ਕਿਸਾਨ ਆਗੂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਝੋਨਾ ਆ ਰਿਹਾ ਹੈ ਅਤੇ ਫ਼ਸਲ ਦੇ ਅੰਬਾਰ ਲੱਗੇ ਹੋਏ ਹਨ, ਪਰ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਅਜੇ ਤੱਕ ਆਰੰਭ ਨਹੀਂ ਕੀਤੀ ਗਈ | ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਐਸ. ਡੀ.

Ad Position 21
No active advertisement
ਅਜੀਤ ਡੈਸਕ 01-10-2026
ਭੁਲੱਥ, 30 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਇੱਕ ਮੀਟਿੰਗ ਅੱਜ 1 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸੁਖਸਾਗਰ ਸਾਹਿਬ ਬੇਰੀਆਂ ਭੁਲੱਥ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ ਨੇ ਸਾਰੇ ਕਿਸਾਨ ਪਹੁੰਚਣ ਦੀ ਅਪੀਲ ਕੀਤੀ | ਕਿਸਾਨ ਆਗੂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਝੋਨਾ ਆ ਰਿਹਾ ਹੈ ਅਤੇ ਫ਼ਸਲ ਦੇ ਅੰਬਾਰ ਲੱਗੇ ਹੋਏ ਹਨ, ਪਰ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਅਜੇ ਤੱਕ ਆਰੰਭ ਨਹੀਂ ਕੀਤੀ ਗਈ | ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਐਸ.ਡੀ.ਐਮ. ਭੁਲੱਥ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਸੁਨੇਹਾ ਲਗਾਇਆ ਜਾਵੇਗਾ | ਇਸ ਉਪਰੰਤ, ਜਥੇਬੰਦੀ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਲਈ ਦਾਣਾ ਮੰਡੀ ਭੁਲੱਥ ਵਿਖੇ ਜਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਡਾ. ਤੁਸ਼ਾਰ ਆਹਲੂਵਾਲੀਆ ਨੇ ਸਫ਼ਲ ਅਪ੍ਰੇਸ਼ਨ ਕਰ ਕੇ ਮਰੀਜ਼ ਦਾ ਗੋਡਾ ਬਦਲਿਆ ਅਗਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦੇ ਪੱਤਰਕਾਰੀ ਵਿਭਾਗ ਵਲੋਂ ਕਰਵਾਇਆ ਗਿਆ ਵਿਸ਼ੇਸ਼ ਸੈਸ਼ਨ
Ad Position 24