ਜਗਜੀਤਪੁਰ ਵਿਖੇ ਛਿੰਝ ਮੇਲਾ’ ਅੱਜ
ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ‘ਸ਼ਾਨਦਾਰ ਛਿੰਝ ਮੇਲਾ’ 1 ਅਕਤੂਬਰ ਦਿਨ ਵੀਰਵਾਰ ਨੂੰ ਪਿੰਡ ਹਰਬੰਸਪੁਰ (ਜਗਜੀਤਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕਸਰ ਸਾਹਿਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸ਼ਾਨਦਾਰ ਛਿੰਜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਅਖਾੜਿਆਂ ਤੋਂ ਸੱਦੇ ਗਏ ਪਹਿਲਵਾਨ ਜ਼ੋਰ ਅਜ਼ਮਾਇਸ਼ ਕਰਨਗੇ |
ਅਜੀਤ ਡੈਸਕ
01-10-2026