ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ-ਸਿੱਧੂ, ਵਾਲੀਆ
ਪਾਰਟੀ ਦਫ਼ਤਰ ਵਿਚ ਹੋਈ ਹਲਕੇ ਦੇ ਪ੍ਰਮੁੱਖ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ
ਕਪੂਰਥਲਾ, 30 ਸਤੰਬਰ (ਵਿ. ਪ੍ਰ.)
ਕਪੂਰਥਲਾ, 30 ਸਤੰਬਰ (ਵਿ.ਪ੍ਰ.)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕਪੂਰਥਲਾ ਹਲਕੇ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਅਕਾਲੀ ਦਲ ਦੇ ਦਫ਼ਤਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਆਗੂਆਂ ਵਿਰੁੱਧ ਸਖ਼ਤ ਰੁੱਖ ਅਖ਼ਤਿਆਰ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਨੇ ਕਿਹਾ ਕਿ ਜਿਹੜੇ ਕੁੱਝ ਆਗੂ ਸ਼ੋ੍ਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਹੋਏ ਹਨ, ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਬਹੁਤ ਜਲਦੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਸਰਗਰਮੀਆਂ ਉਨ੍ਹਾਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ | ਐਚ.ਐਸ. ਵਾਲੀਆ ਨੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਵਰਕਰਾਂ ਨੂੰ ਲਾਮਬੱਧ ਕਰਨ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪਿੰਡ ਮੁਹਿੰਮ ਚਲਾਈ ਜਾਵੇ | ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਜੀਆ ਲਾਲ ਨਾਹਰ, ਜਗਜੀਤ ਸਿੰਘ ਸ਼ੰਮੀ, ਤਨਵੀਰ ਸਿੰਘ ਫਿਆਲੀ, ਪਰਮਜੀਤ ਸਿੰਘ ਦੁਆਬਾ, ਅਜੈ ਬਬਲਾ, ਕੌਂਸਲਰ ਕੋਮਲ ਸਹੋਤਾ, ਤਰਲੋਚਨ ਸਿੰਘ ਝੰਡ ਬਰਿੰਦਪੁਰ, ਸਤਨਾਮ ਸਿੰਘ ਸੇਖੋਂ ਤੋਂ ਇਲਾਵਾ ਪਾਰਟੀ ਦੇ ਹੋਰ ਸਰਗਰਮ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |