30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਚੇਤ ਕਰਨ ਲਈ ਸਹਾਇਕ ਰਜਿਸਟਰਾਰ ਵਲੋਂ ਸਭਾਵਾਂ ਦੇ ਸਕੱਤਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਵਿਖੇ ਬਲਾਕ ਸੁਲਤਾਨਪੁਰ ਲੋਧੀ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਸਹਾਇਕ ਰਜਿਸਟਰਾਰ ਸੁਲਤਾਨਪੁਰ ਲੋਧੀ ਮਨਮੀਤ ਸਿੰਘ ਅਤੇ ਇੰਸਪੈਕਟਰ ਇੰਦਰਬੀਰ ਸਿੰਘ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਵਾਤਾਵਰਨ ਦੀ ਸੁਰੱਖਿਆ ਸੰਬੰਧੀ ਜਾਗਰੂਕ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਕੱਤਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ-ਆਪਣੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ/ਕਿਸਾਨਾਂ ਨਾਲ ਨਿਯਮਤ ਤੌਰ ’ਤੇ ਜਾਗਰੂਕਤਾ ਕੈਂਪ ਅਤੇ ਮੀਟਿੰਗਾਂ ਆਯੋਜਿਤ ਕਰਨ | ਇਨ੍ਹਾਂ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਨੁਕਸਾਨ, ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਪ੍ਰਭਾਵ ਅਤੇ ਹਵਾ ਪ੍ਰਦੂਸ਼ਣ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ |ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਅਤੇ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਮਸ਼ੀਨਰੀ ਦਾ ਲਾਭ ਲੈਣ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ | ਅਧਿਕਾਰੀਆਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਅਤੇ ਖੇਤ ਵਿਚ ਹੀ ਨਿਪਟਾਰੇ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ, ਨਿਰਮਲ ਸਿੰਘ ਬਲਾਕ ਪ੍ਰਧਾਨ,ਭੁਪਿੰਦਰ ਸਿੰਘ ਸ਼ਿਕਾਰਪੁਰ, ਸੁਖਜਿੰਦਰ ਸਿੰਘ, ਰਮਨਦੀਪ ਸਿੰਘ, ਪਲਵਿੰਦਰ ਸਿੰਘ, ਕੁਲਬੀਰ ਸਿੰਘ, ਸੁਖਜਿੰਦਰ ਸਿੰਘ ਕਬੀਰ ਪੁਰ, ਨਵਦੀਪ ਸਿੰਘ, ਹਰ ਕੁੰਦਨ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਵਰਿੰਦਾਵਨ ਤੋਂ ਬਾਬਾ ਚਿੱਤਰ ਵਚਿੱਤਰ ਨੇ ਸ੍ਰੀ ਕ੍ਰਿਸ਼ਨ ਤੇ ਰਾਧਾ ਦੀ ਮਹਿੰਮਾ ’ਚ ਭਜਨ ਗਾਇਣ ਕੀਤੇ 01-10-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਨਤਮਸਤਕ ਹੋਣਾ ਮੇਰੇ ਲਈ ਵਡਭਾਗਾ-ਅਸ਼ੋਕ ਸਿਨ੍ਹਾ ਡੀ.ਜੀ.ਐਮ.... ਅਗਲੀ ਖ਼ਬਰ ਦੀ ਬਜਾਜ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24