30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਘਟੀਆ ਖਾਦਾਂ ਤੇ ਕਿਸਾਨਾਂ ਨੂੰ ਹੋਰ ਉਤਪਾਦ ਵੇਚਣ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡਾ. ਜਸਵਿੰਦਰ ਸਿੰਘ

ਕਪੂਰਥਲਾ, 30 ਸਤੰਬਰ (ਅਮਰਜੀਤ ਕੋਮਲ)-ਖੇਤੀਬਾੜੀ ਵਿਭਾਗ ਵਲੋਂ ਘਟੀਆ ਖਾਦਾਂ ’ਤੇ ਕਿਸਾਨਾਂ ਨੂੰ ਜ਼ਬਰਦਸਤੀ ਹੋਰ ਉਤਪਾਦ ਵੇਚਣ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਲਈ ਖਾਦ ਡੀਲਰ ਕੇਵਲ ਮਿਆਰੀ ਖਾਦਾਂ ਦੀ ਸਪਲਾਈ ਕਰਨ ਤੇ ਕਿਸਾਨਾਂ ਨੂੰ ਖਾਦ ਤੋਂ ਬਿਨਾਂ ਹੋਰ ਕੋਈ ਉਤਪਾਦ ਖ਼ਰੀਦਣ ਲਈ ਮਜਬੂਰ ਨਾ ਕਰਨ | ਇਹ ਗੱਲ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਵਿਚ ਖਾਦ ਡੀਲਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲਾਂ ਦੀ ਚੰਗੀ ਪੈਦਾਵਾਰ ਲੈਣ ਲਈ ਖਾਦਾਂ ’ਤੇ ਵੱਡੀ ਰਕਮ ਖ਼ਰਚ ਕਰਦੇ ਹਨ | ਘਟੀਆ ਤੇ ਮਿਲਾਵਟੀ ਖਾਦਾਂ ਦੀ ਵਿੱਕਰੀ ਜਾਂ ਹੋਰ ਉਤਪਾਦ ਕਿਸਾਨਾਂ ਨੂੰ ਜ਼ਬਰਦਸਤੀ ਵੇਚਣ ਵਾਲਿਆਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਾ.

Ad Position 21
No active advertisement
ਅਜੀਤ ਡੈਸਕ 01-10-2026
ਕਪੂਰਥਲਾ, 30 ਸਤੰਬਰ (ਅਮਰਜੀਤ ਕੋਮਲ)-ਖੇਤੀਬਾੜੀ ਵਿਭਾਗ ਵਲੋਂ ਘਟੀਆ ਖਾਦਾਂ ’ਤੇ ਕਿਸਾਨਾਂ ਨੂੰ ਜ਼ਬਰਦਸਤੀ ਹੋਰ ਉਤਪਾਦ ਵੇਚਣ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਲਈ ਖਾਦ ਡੀਲਰ ਕੇਵਲ ਮਿਆਰੀ ਖਾਦਾਂ ਦੀ ਸਪਲਾਈ ਕਰਨ ਤੇ ਕਿਸਾਨਾਂ ਨੂੰ ਖਾਦ ਤੋਂ ਬਿਨਾਂ ਹੋਰ ਕੋਈ ਉਤਪਾਦ ਖ਼ਰੀਦਣ ਲਈ ਮਜਬੂਰ ਨਾ ਕਰਨ | ਇਹ ਗੱਲ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਵਿਚ ਖਾਦ ਡੀਲਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲਾਂ ਦੀ ਚੰਗੀ ਪੈਦਾਵਾਰ ਲੈਣ ਲਈ ਖਾਦਾਂ ’ਤੇ ਵੱਡੀ ਰਕਮ ਖ਼ਰਚ ਕਰਦੇ ਹਨ | ਘਟੀਆ ਤੇ ਮਿਲਾਵਟੀ ਖਾਦਾਂ ਦੀ ਵਿੱਕਰੀ ਜਾਂ ਹੋਰ ਉਤਪਾਦ ਕਿਸਾਨਾਂ ਨੂੰ ਜ਼ਬਰਦਸਤੀ ਵੇਚਣ ਵਾਲਿਆਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ ਖ਼ਰੀਦਣ ਸਮੇਂ ਪੱਕਾ ਬਿੱਲ ਜ਼ਰੂਰ ਲੈਣ ਤੇ ਬਿਨ੍ਹਾਂ ਸਹੀ ਲੇਬਲ, ਬਿੱਲ ਜਾਂ ਸ਼ੱਕੀ ਪੈਕਿੰਗ ਵਾਲੇ ਉਤਪਾਦ ਖ਼ਰੀਦਣ ਤੋਂ ਗੁਰੇਜ਼ ਕਰਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਲੋਂ ਵਿਦਿਆਰਥਣ ਜਪਨੀਤ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਨਤਮਸਤਕ ਹੋਣਾ ਮੇਰੇ ਲਈ ਵਡਭਾਗਾ-ਅਸ਼ੋਕ ਸਿਨ੍ਹਾ ਡੀ.ਜੀ.ਐਮ....
Ad Position 24