ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵੱਲੋਂ ਸੂਬਾ ਪੱਧਰੀ ਰੈਲੀ ਭਲਕੇ
ਕਪੂਰਥਲਾ, 30 ਸਤੰਬਰ (ਵਿ. ਪ੍ਰ.)
ਕਪੂਰਥਲਾ, 30 ਸਤੰਬਰ (ਵਿ.ਪ੍ਰ.)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵੱਲੋਂ ਪੇ ਸਕੇਲ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਆਗੂ ਕੁਲਦੀਪ ਸਿੰਘ ਢਿੱਲੋਂ ਤੇ ਰੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੇ ਸਕੇਲ ਦੀ ਮੰਗ ਨੂੰ ਲੈ ਕੇ ਫ਼ਰੰਟ ਵੱਲੋਂ ਪੰਜਾਬ ਦੇ ਵਿੱਤ ਮੰਤਰੀ, ਸਿੱਖਿਆ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਮੀਟਿੰਗਾਂ ਵਿਚ ਮੰਤਰੀਆਂ ਤੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਇਸੇ ਸੰਘਰਸ਼ ਦੀ ਕੜੀ ਤਹਿਤ ਸੰਗਰੂਰ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਅਧਿਆਪਕਾਂ ਨੂੰ ਇਸ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ |