02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਨੇ ਅੱਜ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚ ਸ਼ੁਰੂ ਕੀਤੀ ਝੋਨੇ ਦੀ ਖ਼ਰੀਦ

ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਵਲੋਂ ਅੱਜ ਜ਼ਿਲ੍ਹੇ ਦੀ ਮੁੱਖ ਦਾਣਾ ਮੰਡੀ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਵਿਚ ਝੋਨੇ ਦੀਆਂ ਕੁੱਝ ਟਾਂਵੀਂਆਂ ਢੇਰੀਆਂ ਦੀ ਖ਼ਰੀਦ ਕੀਤੀ, ਜਦਕਿ ਫਗਵਾੜਾ ਦੀ ਮੁੱਖ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਅੱਜ ਸ਼ਾਮ ਤੱਕ ਸ਼ੁਰੂ ਨਹੀਂ ਹੋ ਸਕੀ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ 1783 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ ਸਰਕਾਰੀ ਖਰੀਦ ਏਜੰਸੀਆਂ, ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 1129 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ | ਇੱਥੇ ਵਰਨਣਯੋਗ ਹੈ ਕਿ ਸਤੰਬਰ ਮਹੀਨੇ ਵਿਚ ਮਾਝੇ ਦੇ ਵੱਖ-ਵੱਖ ਖੇਤਰਾਂ ’ਚੋਂ ਵੱਡੀ ਮਾਤਰਾ ਵਿਚ ਝੋਨੇ ਦੀ ਆਮਦ ਕਪੂਰਥਲਾ, ਫੱਤੂਢੀਂਗਾ ਤੇ ਹੋਰ ਮੰਡੀਆਂ ਵਿਚ ਹੋਈ, ਜਦਕਿ ਜ਼ਿਲ੍ਹੇ ਵਿਚ ਅਜੇ ਝੋਨੇ ਦੀ ਕਟਾਈ ਦਾ ਕੰਮ ਬਹੁਤ ਹੀ ਧੀਮੀ ਰਫ਼ਤਾਰ ਨਾਲ ਸ਼ੁਰੂ ਹੋਇਆ ਹੈ ਤੇ ਇਸ ਸਮੇਂ ਉਹ ਕਿਸਾਨ ਜਿਹੜੇ ਅਗੇਤਾ ਲਾਇਆ ਝੋਨਾ ਕੱਟ ਕੇ ਸਬਜ਼ੀਆਂ ਬੀਜਣਾ ਚਾਹੁੰਦੇ ਹਨ, ਉਹ ਹੀ ਮੰਡੀ ਵਿਚ ਝੋਨਾ ਲੈ ਕੇ ਆ ਰਹੇ ਹਨ | ਦੱਸਿਆ ਜਾਂਦਾ ਹੈ ਕਿ ਮੰਡੀ ’ਚ ਅਜੇ ਵੀ ਝੋਨੇ ਦੀਆਂ ਢੇਰੀਆਂ ’ਚ 18 ਤੋਂ ਲੈ ਕੇ 20-22 ਪ੍ਰਤੀਸ਼ਤ ਤੱਕ ਨਮੀ ਦੀ ਮਾਤਰਾ ਆ ਰਹੀ ਹੈ, ਜਦਕਿ ਸਰਕਾਰੀ ਮਾਪਦੰਡਾਂ ਅਨੁਸਾਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖ਼ਰੀਦਿਆ ਜਾਣਾ ਹੈ | ਅੱਜ ਦੁਪਹਿਰ ਬਾਅਦ ਕਪੂਰਥਲਾ ਦੀ ਮੁੱਖ ਦਾਣਾ ਮੰਡੀ ਵਿਚ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਝੋਨੇ ਦੀ ਰਸਮੀ ਖ਼ਰੀਦ ਸ਼ੁਰੂ ਕਰਵਾਈ | ਮੰਡੀ ਵਿਚ ਤਿੰਨ ਖ਼ਰੀਦ ਏਜੰਸੀਆਂ ਨੇ ਸਿਰਫ਼ 370 ਕੁਇੰਟਲ ਝੋਨੇ ਦੀ ਹੀ ਖ਼ਰੀਦ ਕੀਤੀ, ਜਦਕਿ ਮੰਡੀਆਂ ਵਿਚ 53 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਆਮਦ ਹੋ ਚੁੱਕੀ ਹੈ | ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੀਆਂ 43 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਇਸ ਝੋਨੇ ਦੇ ਸੀਜ਼ਨ ਵਿਚ ਏਜੰਸੀਆਂ ਵਲੋਂ 7 ਲੱਖ 88272 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ | ਡਿਪਟੀ ਕਮਿਸ਼ਨਰ ਨੇ ਸਬੰਧਿਤ ਸਬ ਡਵੀਜ਼ਨ ਦੇ ਐਸ. ਡੀ.

Ad Position 21
No active advertisement
ਅਜੀਤ ਡੈਸਕ 02-10-2026

ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਵਲੋਂ ਅੱਜ ਜ਼ਿਲ੍ਹੇ ਦੀ ਮੁੱਖ ਦਾਣਾ ਮੰਡੀ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਵਿਚ ਝੋਨੇ ਦੀਆਂ ਕੁੱਝ ਟਾਂਵੀਂਆਂ ਢੇਰੀਆਂ ਦੀ ਖ਼ਰੀਦ ਕੀਤੀ, ਜਦਕਿ ਫਗਵਾੜਾ ਦੀ ਮੁੱਖ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਅੱਜ ਸ਼ਾਮ ਤੱਕ ਸ਼ੁਰੂ ਨਹੀਂ ਹੋ ਸਕੀ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ 1783 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ ਸਰਕਾਰੀ ਖਰੀਦ ਏਜੰਸੀਆਂ, ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 1129 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ | ਇੱਥੇ ਵਰਨਣਯੋਗ ਹੈ ਕਿ ਸਤੰਬਰ ਮਹੀਨੇ ਵਿਚ ਮਾਝੇ ਦੇ ਵੱਖ-ਵੱਖ ਖੇਤਰਾਂ ’ਚੋਂ ਵੱਡੀ ਮਾਤਰਾ ਵਿਚ ਝੋਨੇ ਦੀ ਆਮਦ ਕਪੂਰਥਲਾ, ਫੱਤੂਢੀਂਗਾ ਤੇ ਹੋਰ ਮੰਡੀਆਂ ਵਿਚ ਹੋਈ, ਜਦਕਿ ਜ਼ਿਲ੍ਹੇ ਵਿਚ ਅਜੇ ਝੋਨੇ ਦੀ ਕਟਾਈ ਦਾ ਕੰਮ ਬਹੁਤ ਹੀ ਧੀਮੀ ਰਫ਼ਤਾਰ ਨਾਲ ਸ਼ੁਰੂ ਹੋਇਆ ਹੈ ਤੇ ਇਸ ਸਮੇਂ ਉਹ ਕਿਸਾਨ ਜਿਹੜੇ ਅਗੇਤਾ ਲਾਇਆ ਝੋਨਾ ਕੱਟ ਕੇ ਸਬਜ਼ੀਆਂ ਬੀਜਣਾ ਚਾਹੁੰਦੇ ਹਨ, ਉਹ ਹੀ ਮੰਡੀ ਵਿਚ ਝੋਨਾ ਲੈ ਕੇ ਆ ਰਹੇ ਹਨ | ਦੱਸਿਆ ਜਾਂਦਾ ਹੈ ਕਿ ਮੰਡੀ ’ਚ ਅਜੇ ਵੀ ਝੋਨੇ ਦੀਆਂ ਢੇਰੀਆਂ ’ਚ 18 ਤੋਂ ਲੈ ਕੇ 20-22 ਪ੍ਰਤੀਸ਼ਤ ਤੱਕ ਨਮੀ ਦੀ ਮਾਤਰਾ ਆ ਰਹੀ ਹੈ, ਜਦਕਿ ਸਰਕਾਰੀ ਮਾਪਦੰਡਾਂ ਅਨੁਸਾਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖ਼ਰੀਦਿਆ ਜਾਣਾ ਹੈ | ਅੱਜ ਦੁਪਹਿਰ ਬਾਅਦ ਕਪੂਰਥਲਾ ਦੀ ਮੁੱਖ ਦਾਣਾ ਮੰਡੀ ਵਿਚ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਝੋਨੇ ਦੀ ਰਸਮੀ ਖ਼ਰੀਦ ਸ਼ੁਰੂ ਕਰਵਾਈ | ਮੰਡੀ ਵਿਚ ਤਿੰਨ ਖ਼ਰੀਦ ਏਜੰਸੀਆਂ ਨੇ ਸਿਰਫ਼ 370 ਕੁਇੰਟਲ ਝੋਨੇ ਦੀ ਹੀ ਖ਼ਰੀਦ ਕੀਤੀ, ਜਦਕਿ ਮੰਡੀਆਂ ਵਿਚ 53 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਆਮਦ ਹੋ ਚੁੱਕੀ ਹੈ | ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੀਆਂ 43 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਇਸ ਝੋਨੇ ਦੇ ਸੀਜ਼ਨ ਵਿਚ ਏਜੰਸੀਆਂ ਵਲੋਂ 7 ਲੱਖ 88272 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ | ਡਿਪਟੀ ਕਮਿਸ਼ਨਰ ਨੇ ਸਬੰਧਿਤ ਸਬ ਡਵੀਜ਼ਨ ਦੇ ਐਸ.ਡੀ.ਐਮ. ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਦੇ ਕਾਰਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦੀ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਯਕੀਨੀ ਬਣਾਉਣ | ਅਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖ਼ਰੀਦੇ ਗਏ ਝੋਨੇ ਦੀ ਨਿਸ਼ਚਿਤ ਸਮੇਂ ਵਿਚ ਅਦਾਇਗੀ ਕੀਤੀ ਜਾਵੇਗੀ, ਜਿੱਥੋਂ ਤੱਕ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਢੋਆ ਢੁਆਈ ਦਾ ਸਵਾਲ ਹੈ ਤੇ ਢੋਆ ਢੁਆਈ ਦੇ ਕੰਮ ਨੂੰ ਵੀ ਨਾਲੋਂ ਨਾਲ ਹੀ ਨਿਪਟਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ, ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਮਾਰਕੀਟ ਕਮੇਟੀ ਦੇ ਸਕੱਤਰ ਸੁਖਦੀਪ ਸਿੰਘ, ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਉੱਘੇ ਆੜ੍ਹਤੀਏ ਵਿੱਕੀ ਬਹਿਲ, ਸਾਬਕਾ ਚੇਅਰਮੈਨ ਰਜਿੰਦਰ ਕੌੜਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ‘ਆਪ’ ਦੇ ਬਲਾਕ ਪ੍ਰਧਾਨ ਬਿਕਰਮ ਸਿੰਘ ਉੱਚਾ, ਖੇਡ ਪ੍ਰਮੋਟਰ ਬਲਜਿੰਦਰ ਸਿੰਘ ਸਪੇਨ, ‘ਆਪ’ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਟੋਨੀ ਆਜ਼ਾਦ ਤੋਂ ਇਲਾਵਾ ਖ਼ਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀ, ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਤੇ ਮਾਰਕੀਟ ਕਮੇਟੀ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਮੰਡੀਆਂ ’ਚ ਪਹਿਲਾਂ ਖ਼ਰੀਦੇ ਗਏ ਝੋਨੇ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ-ਅਕਾਸ਼ ਬਾਂਸਲ ਬੀਤੇ ਸਤੰਬਰ ਮਹੀਨੇ ਵਿਚ ਕਪੂਰਥਲਾ ਤੇ ਹੋਰ ਮੰਡੀਆਂ ਵਿਚ ਅਗੇਤੇ ਝੋਨੇ ਦੀ ਵੱਡੇ ਪੱਧਰ ‘ਤੇ ਹੋਈ ਆਮਦ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੰਡੀਆਂ ਵਿਚ ਜਿੰਨਾ ਵੀ ਝੋਨਾ ਆਇਆ ਹੈ, ਉਸ ਦੀ ਜਾਂਚ ਕਰਵਾਈ ਜਾ ਰਹੀ ਹੈ ਕਿ ਉਹ ਕਿਸ ਨੇ ਖ਼ਰੀਦਿਆ ਤੇ ਸਾਰੇ ਮਾਮਲੇ ਦੀ ਮੁਕੰਮਲ ਜਾਂਚ ਉਪਰੰਤ ਸਬੰਧਿਤ ਧਿਰਾਂ ਕੋਲੋਂ ਬਣਦੀ ਮਾਰਕੀਟ ਫ਼ੀਸ ਦੀ ਵਸੂਲੀ ਕੀਤੀ ਜਾਵੇਗੀ | ਝੋਨੇ ਦੇ ਪ੍ਰਤੀ ਕੁਇੰਟਲ ਕੱਟ ਸਬੰਧੀ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਇਸ ਸਾਲ ਖ਼ੁਸ਼ਕ ਮੌਸਮ ਰਿਹਾ ਹੈ ਤੇ ਝੋਨੇ ਦੀ ਕੁਆਲਿਟੀ ਵੀ ਠੀਕ ਹੈ, ਇਸ ਲਈ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਿਸੇ ਵੀ ਕਿਸਮ ਦਾ ਕੱਟ ਨਹੀਂ ਲੱਗੇਗਾ ਤੇ ਸਰਕਾਰੀ ਮਾਪਦੰਡਾਂ ਅਨੁਸਾਰ ਖ਼ਰੀਦੇ ਗਏ ਝੋਨੇ ਦਾ ਕਿਸਾਨਾਂ ਨੂੰ ਸਰਕਾਰ ਵਲੋਂ ਐਲਾਨਿਆ ਗਿਆ ਸਮਰਥਨ ਮੁੱਲ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਦਾਰਾ ਅਦਬੀ ਸਾਂਝ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਸੰਤ ਸਿੰਘ ਗਿੱਲ ਹਦਾਇਤਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24