01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦਾ ਭਾਅ ਕੀਮਤ ਸੂਚਕ ਅੰਕ ਨਾਲ ਜੋੜ ਕੇ ਮਿੱਥਿਆ ਜਾਵੇ-ਰਸ਼ਪਾਲ ਸਿੰਘ, ਰਜਿੰਦਰ ਸਿੰਘ ਰਾਣਾ

ਕਪੂਰਥਲਾ, 1 ਅਕਤੂਬਰ (ਵਿ. ਪ੍ਰ.)

Ad Position 21
No active advertisement
ਕਿਸਾਨ ਆਗੂ ਰਸ਼ਪਾਲ ਸਿੰਘ ਤੇ ਐਡਵੋਕੇਟ ਰਜਿੰਦਰ ਸਿੰਘ ਰਾਣਾ। 02-10-2026
ਕਪੂਰਥਲਾ, 1 ਅਕਤੂਬਰ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਤੇ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਕੁਇੰਟਲ ਦਾ ਵਾਧਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਕੀਮਤ ਵਿਚ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਨੂੰ ਮਨਜ਼ੂਰ ਨਹੀਂ | ਦੋਵਾਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਕਿਸਾਨਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਪੈਦਾ ਕਰਨ ਲਈ ਵਰਤੀ ਜਾਂਦੀ ਖਾਦ, ਤੇਲ ਦਵਾਈਆਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਤੇ ਲਾਗਤ ਖ਼ਰਚੇ ਵਧਣ ਨਾਲ ਖੇਤੀ ਘਾਟੇ ਵਿਚ ਜਾ ਰਹੀ ਹੈ ਤੇ ਕਰਜ਼ੇ ਦੇ ਬੋਝ ਹੇਠ ਆਏ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ, ਪਰ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ | ਦੋਵਾਂ ਕਿਸਾਨ ਆਗੂਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਣਕ ਦਾ ਭਾਅ ਕੀਮਤ ਸੂਚਕ ਅੰਕ ਨਾਲ ਜੋੜ ਕੇ ਮਿਥਿਆ ਜਾਵੇ | ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਕਿਸਾਨ ਵਿਰੋਧੀ ਸਰਕਾਰਾਂ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਦੀ ਕਰਨ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ ਤੇ ਧੋਖਾਧੜੀ ਕਰਨ ਦੇ ਮਾਮਲੇ ’ ਚ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਲਗਾਈ ਗਈ ਹੇਅਰ ਕਟਿੰਗ ਵਰਕਸ਼ਾਪ
Ad Position 24