01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਤੇ ਸਰਬਜੀਤ ਸਿੰਘ ਪੱਪਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਭੁਲੱਥ, 1 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਦਾਣਾ ਮੰਡੀ ਭੁਲੱਥ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀ ਤੌਰ ‘ਤੇ ਆਗਾਜ਼ ਕੀਤਾ ਗਿਆ | ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਐਸ. ਡੀ.

Ad Position 21
No active advertisement
ਅਜੀਤ ਡੈਸਕ 02-10-2026
ਭੁਲੱਥ, 1 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਦਾਣਾ ਮੰਡੀ ਭੁਲੱਥ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀ ਤੌਰ ‘ਤੇ ਆਗਾਜ਼ ਕੀਤਾ ਗਿਆ | ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਵੱਲੋਂ ਕਰਵਾਈ ਗਈ | ਇਸ ਮੌਕੇ ਸਭ ਤੋਂ ਪਹਿਲਾਂ ਬਹਿਲ ਟਰੇਡਿੰਗ ਕੰਪਨੀ ਦੀ ਢੇਰੀ ਅਤੇ ਕਿਸਾਨ ਨਿਰਮਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਗਵਾਨ ਪੁਰ ਦੀ ਝੋਨੇ ਦੀ ਢੇਰੀ ਦੀ ਖ਼ਰੀਦ ਕਰਵਾਈ ਗਈ | ਖ਼ਰੀਦ ਸ਼ੁਰੂ ਹੋਣ ਮੌਕੇ ਕਿਸਾਨਾਂ, ਆੜ੍ਹਤੀਆਂ, ਮੰਡੀ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਤੇ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਮੰਡੀ ਵਿਚ ਝੋਨੇ ਦੀ ਖ਼ਰੀਦ ਨਾਲ ਸਬੰਧਿਤ ਪ੍ਰਬੰਧਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਅਤੇ ਹਲਕਾ ਸੰਗਠਨ ਇੰਚਾਰਜ, ਮਨਜੀਤ ਸਿੰਘ ਪਨਸਪ ਇੰਸਪੈਕਟਰ, ਗੁਰਪ੍ਰੀਤ ਸਿੰਘ ਵੇਅਰ ਹਾਊਸ ਇੰਸਪੈਕਟਰ, ਹਰਪ੍ਰੀਤ ਸਿੰਘ ਸੈਕਟਰੀ, ਸੁਖਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਆੜ੍ਹਤੀ ਕਿਸ਼ਨ ਲਾਲ ਅਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਨੁਰਾਗ ਮਨਖੰਡ ਨੇ ਡਾ. ਰਾਜਕੁਮਾਰ ਚੱਬੇਵਾਲ ਦੀ ਹਾਜ਼ਰੀ ’ਚ ਸੰਭਾਲਿਆ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਦਾ ਅਹੁਦਾ ਅਗਲੀ ਖ਼ਬਰ ਟਰੈਕਟਰ ਟਰਾਲੀ ਤੋਂ ਹੇਠਾਂ ਡਿਗਣ ਕਾਰਨ 1 ਪ੍ਰਵਾਸੀ ਮਜ਼ਦੂਰ ਜ਼ਖ਼ਮੀ
Ad Position 24