ਝੱਲ ਠੀਕਰੀਵਾਲ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ
ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਝੱਲ ਠੀਕਰੀਵਾਲ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜਸਵੰਤ ਸਿੰਘ ਪੁੱਤਰ ਸ਼ਰੀਫ਼ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਨੇ ਦੱਸਿਆ ਕਿ ਉਸ ਦੇ ਗੁਆਂਢੀ ਗਲੀ ਵਿਚ ਲੜ ਰਹੇ ਸਨ, ਜਦੋਂ ਉਸ ਨੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਅਜੀਤ ਡੈਸਕ
01-10-2026