02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦਾਣਾ ਮੰਡੀ ਦੇ ਆੜ੍ਹਤੀਆਂ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਕਪੂਰਥਲਾ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦਾਣਾ ਮੰਡੀ ਕਪੂਰਥਲਾ ਦੇ ਆੜ੍ਹਤੀਆਂ ਦੀ ਇਕ ਮੀਟਿੰਗ ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਦਾਣਾ ਮੰਡੀ ਕਪੂਰਥਲਾ ਵਿਚ ਹੋਈ | ਜਿਸ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਵਿਚ ਝੋਨੇ ਦੀ ਸੁਚਾਰੂ ਖ਼ਰੀਦ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਮੰਡੀਆਂ ਵਿਚ ਪਏ ਪੁਰਾਣੇ ਸਟਾਕ ਕਾਰਨ ਝੋਨੇ ਦੀ ਨਵੀਂ ਫ਼ਸਲ ਰੱਖਣ ਲਈ ਮੁਸ਼ਕਿਲ ਆ ਸਕਦੀ ਹੈ | ਇਸ ਲਈ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤੇ ਜੇਕਰ ਆੜ੍ਹਤੀਆਂ ਨੂੰ ਇਸ ਝੋਨੇ ਦੀ ਢੋਆ ਢੁਆਈ ਕਰਨੀ ਪਵੇ ਤਾਂ ਠੇਕੇਦਾਰ ਵਲੋਂ ਬਿਨ੍ਹਾਂ ਕਿਸੇ ਕੱਟ ਦੇ ਉਨ੍ਹਾਂ ਦੀ ਢੋਆ ਢੁਆਈ ਦੀ ਅਦਾਇਗੀ ਕੀਤੀ ਜਾਵੇ | ਉਨ੍ਹਾਂ ਮੰਡੀ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਪਾਰਕਿੰਗ ਤੇ ਟਰੈਫ਼ਿਕ ਵਿਵਸਥਾ ਦੇ ਸੁਧਾਰ ‘ਤੇ ਜ਼ੋਰ ਦਿੱਤਾ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੂਜੇ ਰਾਜਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਪੰਜਾਬ ਦੀਆਂ ਮੰਡੀਆਂ ਵਿਚ ਵਿਕਣ ਵਾਲੇ ਝੋਨੇ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇ, ਆੜ੍ਹਤੀਆਂ ਨੇ ਆਪਣੇ ਪ੍ਰਤੀ ਕੁਇੰਟਲ ਕਮਿਸ਼ਨ, ਪੁਰਾਣੇ ਰੁਕੇ ਹੋਏ ਈ. ਪੀ.

Ad Position 21
No active advertisement
ਅਜੀਤ ਡੈਸਕ 01-10-2026
ਕਪੂਰਥਲਾ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦਾਣਾ ਮੰਡੀ ਕਪੂਰਥਲਾ ਦੇ ਆੜ੍ਹਤੀਆਂ ਦੀ ਇਕ ਮੀਟਿੰਗ ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਦਾਣਾ ਮੰਡੀ ਕਪੂਰਥਲਾ ਵਿਚ ਹੋਈ | ਜਿਸ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਵਿਚ ਝੋਨੇ ਦੀ ਸੁਚਾਰੂ ਖ਼ਰੀਦ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਮੰਡੀਆਂ ਵਿਚ ਪਏ ਪੁਰਾਣੇ ਸਟਾਕ ਕਾਰਨ ਝੋਨੇ ਦੀ ਨਵੀਂ ਫ਼ਸਲ ਰੱਖਣ ਲਈ ਮੁਸ਼ਕਿਲ ਆ ਸਕਦੀ ਹੈ | ਇਸ ਲਈ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤੇ ਜੇਕਰ ਆੜ੍ਹਤੀਆਂ ਨੂੰ ਇਸ ਝੋਨੇ ਦੀ ਢੋਆ ਢੁਆਈ ਕਰਨੀ ਪਵੇ ਤਾਂ ਠੇਕੇਦਾਰ ਵਲੋਂ ਬਿਨ੍ਹਾਂ ਕਿਸੇ ਕੱਟ ਦੇ ਉਨ੍ਹਾਂ ਦੀ ਢੋਆ ਢੁਆਈ ਦੀ ਅਦਾਇਗੀ ਕੀਤੀ ਜਾਵੇ | ਉਨ੍ਹਾਂ ਮੰਡੀ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਪਾਰਕਿੰਗ ਤੇ ਟਰੈਫ਼ਿਕ ਵਿਵਸਥਾ ਦੇ ਸੁਧਾਰ ‘ਤੇ ਜ਼ੋਰ ਦਿੱਤਾ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੂਜੇ ਰਾਜਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਪੰਜਾਬ ਦੀਆਂ ਮੰਡੀਆਂ ਵਿਚ ਵਿਕਣ ਵਾਲੇ ਝੋਨੇ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇ, ਆੜ੍ਹਤੀਆਂ ਨੇ ਆਪਣੇ ਪ੍ਰਤੀ ਕੁਇੰਟਲ ਕਮਿਸ਼ਨ, ਪੁਰਾਣੇ ਰੁਕੇ ਹੋਏ ਈ.ਪੀ.ਐਫ. ਦੇ 55 ਕਰੋੜ ਰੁਪਏ ਜਾਰੀ ਕਰਨ, ਆਰਜ਼ੀ ਮਜ਼ਦੂਰਾਂ ਦੀ ਈ.ਪੀ.ਐਫ. ਕਟੌਤੀ ਦੇ ਨਿਯਮਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਗਈ | ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮਕਾਰ ਕਾਲੀਆ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਫ਼ਸਲ ਮੰਡੀ ਵਿਚ ਲਿਆਉਣ ਤੋਂ ਲੈ ਕੇ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਮੀਟਿੰਗ ਵਿਚ ਸਬੰਧਿਤ ਧਿਰਾਂ ਨੇ ਆਪਸੀ ਤਾਲਮੇਲ ਨਾਲ ਕੰਮ ਕਰਨ ‘ਤੇ ਸਹਿਮਤੀ ਪ੍ਰਗਟ ਕੀਤੀ | ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਦੇ ਯੋਗ ਹੱਲ ਦਾ ਭਰੋਸਾ ਦਿਵਾਇਆ | ਉ ਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਸੁਕਾ ਕੇ ਲਿਆਉਣ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੀ ਆਗੂ ਹਰਪ੍ਰੀਤ ਕੌਰ ਕਪੂਰ, ਰਾਈਸ ਮਿੱਲਰ ਐਸੋਸੀਏਸ਼ਨ ਦੇ ਚੇਅਰਮੈਨ ਜੈਪਾਲ ਗੋਇਲ ਨੇ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਪਵਨ ਕੌੜਾ, ਤਿਲਕ ਰਾਜ ਅਗਰਵਾਲ, ਰਣਜੀਤ ਸਿੰਘ, ਵਿੱਕੀ ਬਹਿਲ, ਬਲਰਾਮ ਕਾਲੀਆ, ਸੰਜੂ ਗੁਪਤਾ, ਸੁਰਿੰਦਰ ਸਿੰਘ, ਰਮੇਸ਼ਵਰ ਸੂਦ, ਰਮੇਸ਼ ਕੁਮਾਰ, ਸੁਰਿੰਦਰ ਖੁਰਾਣਾ, ਅਜੈ ਗੁਪਤਾ, ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਨੰਦ, ਆਸ਼ੂ ਗੁਪਤਾ, ਨਰੇਸ਼ ਗੁਪਤਾ, ਸੁਦੇਸ਼ ਸ਼ਰਮਾ, ਗੁਰਮੀਤ ਸਿੰਘ, ਮੋਹਿਤ ਸ਼ਰਮਾ, ਜਸਵਿੰਦਰ ਸਿੰਘ, ਹਰੀਸ਼ ਵਧਵਾ ਤੋਂ ਇਲਾਵਾ ਮੰਡੀ ਦੇ ਹੋਰ ਆੜ੍ਹਤੀਏ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਦਾ 99ਵੇਂ ਫ਼ੀਸਦੀ ਕੰਮ ਮੁਕੰਮਲ-ਅਕਾਸ਼ ਬਾਂਸਲ ਅਗਲੀ ਖ਼ਬਰ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਬਿਕਰਮਜੀਤ ਕੋਹਾੜ
Ad Position 24