ਸੁਲਤਾਨਪੁਰ ਲੋਧੀ ਵਿਖੇ ਸੱਜਣ ਸਿੰਘ ਚੀਮਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਸੁਲਤਾਨਪੁਰ ਲੋਧੀ, 1 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਸਟਾਰ ਟਰੇਡਿੰਗ ਕੰਪਨੀ ਦੀ ਢੇਰੀ ਤੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਆਕਾਸ਼ਦੀਪ ਸਿੰਘ, ਐਸ ਡੀ ਐਮ ਜਸਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਰਣਜੀਤ ਸਿੰਘ, ਆਪ ਦੇ ਮੀਡੀਆ ਇੰਚਾਰਜ ਜਤਿੰਦਰਜੀਤ ਸਿੰਘ, ਆੜਤੀ ਬਲਦੇਵ ਸਿੰਘ ਮੰਗਾ, ਸਤਪਾਲ ਮਦਾਨ ਖ਼ਜ਼ਾਨਚੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਰਾਮ ਸਿੰਘ ਸਰਪੰਚ ਪਰਮਜੀਤ ਪੁਰ, ਸੋਨੂੰ ਰਾਮੇ, ਸਤਪਾਲ ਮਨਚੰਦਾ, ਉਮਾ ਦੱਤ ਸ਼ਰਮਾ, ਪ੍ਰਕਾਸ਼ ਸਿੰਘ, ਇੰਸਪੈਕਟਰ ਮਨਪ੍ਰੀਤ ਸਿੰਘ, ਗੌਰਵ ਧੀਰ, ਕਿ੍ਸ਼ਨ ਬਲਦੇਵ ਅਰੋੜਾ, ਬਲਜਿੰਦਰ ਸਿੰਘ ਨੰਡਾ, ਨੰਬਰਦਾਰ ਮਨਜੀਤ ਸਿੰਘ, ਮਾਧਵ ਗੁਪਤਾ, ਨੀਰਜ ਸ਼ਰਮਾ, ਬਖ਼ਸ਼ੀ ਸਿੰਘ ਮਾਸਟਰ, ਅਵਿਨਾਸ਼ ਖੁਰਾਨਾ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |