03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੱਲਾ ਸਾਹਿਬ ਨੇੜੇ ਟਰੱਕ ਹੇਠ ਆਉਣ ਕਾਰਨ 1 ਵਿਅਕਤੀ ਦੀ ਦਰਦਨਾਕ ਮੌਤ

ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਡੱਲੇ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਮੇਵਾ ਸਿੰਘ ਵਾਲਾ ਤੋਂ ਡੱਲੇ ਵੱਲ ਜਾ ਰਹੇ ਮੋਟਰਸਾਈਕਲ ਸਵਾਰ ਦਾ ਇੱਕ ਮੋੜ ’ਤੇ ਸੰਤੁਲਨ ਵਿਗੜ ਗਿਆ ਅਤੇ ਉਹ ਪਿੱਛੋਂ ਆ ਰਹੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ | ਹਾਦਸੇ ਦੀ ਪੂਰੀ ਘਟਨਾ ਨੇੜੇ ਲੱਗੇ ਸੀ. ਸੀ.

Ad Position 21
No active advertisement
ਡੱਲਾ ਸਾਹਿਬ ਨੇੜੇ ਹਾਦਸੇ ਦੇ ਸ਼ਿਕਾਰ ਹੋਏ ਵਾਹਨਾਂ ਦਾ ਦਿ੍ਸ਼ ਅਤੇ ਇਨਸੈੱਟ ਮਿ੍ਤਕ ਗੁਰਦੀਪ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰਾਂ : ਦਿਲਬਾਗ ਸਿੰਘ ਝੰਡ 03-10-2026

ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਡੱਲੇ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਮੇਵਾ ਸਿੰਘ ਵਾਲਾ ਤੋਂ ਡੱਲੇ ਵੱਲ ਜਾ ਰਹੇ ਮੋਟਰਸਾਈਕਲ ਸਵਾਰ ਦਾ ਇੱਕ ਮੋੜ ’ਤੇ ਸੰਤੁਲਨ ਵਿਗੜ ਗਿਆ ਅਤੇ ਉਹ ਪਿੱਛੋਂ ਆ ਰਹੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ | ਹਾਦਸੇ ਦੀ ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ | ਪੁਲਿਸ ਨੇ ਹਾਦਸੇ ਵਿਚ ਸ਼ਾਮਿਲ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ | ਮਿ੍ਤਕ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਚਰਨ ਸਿੰਘ, ਵਾਸੀ ਪਿੰਡ ਮੇਵਾ ਸਿੰਘ ਵਾਲਾ, ਤਹਿਸੀਲ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ-41-ਡੀ-6745 ‘ਤੇ ਆਪਣੇ ਨਿੱਜੀ ਕੰਮ ਲਈ ਪਿੰਡ ਮੇਵਾ ਸਿੰਘ ਵਾਲਾ ਤੋਂ ਡੱਲੇ ਵੱਲ ਜਾ ਰਿਹਾ ਸੀ | ਜਦੋਂ ਉਹ ਡੱਲੇ ਨੇੜੇ ਇੱਕ ਮੋੜ ‘ਤੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਟਰੱਕ ਦੇ ਨੇੜੇ ਪਹੁੰਚਦੇ ਹੀ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ | ਇਸ ਦੌਰਾਨ ਉਹ ਸੜਕ ‘ਤੇ ਡਿੱਗ ਪਿਆ ਅਤੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ | ਹਾਦਸਾ ਇੰਨਾ ਭਿਆਨਕ ਸੀ ਕਿ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਹਾਦਸੇ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਰਿਕਾਰਡ ਹੋ ਗਈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਡੱਲਾ ਸਾਹਿਬ ਤੋਂ ਏਐਸਆਈ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਵਿਚ ਸ਼ਾਮਲ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ | ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਦੀ ਗੱਲ ਸਾਹਮਣੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਐਕਸ ਯੂਵੀ ਤੇ ਨੋਵਾ ਗੱਡੀ ਵਿਚਕਾਰ ਭਿਆਨਕ ਟੱਕਰ ਦੌਰਾਨ ਕਈ ਜ਼ਖ਼ਮੀ ਅਗਲੀ ਖ਼ਬਰ ਘੁੰਮਣ ਨੇ ਨਡਾਲਾ ਤੇ ਇਬਰਾਹੀਮਵਾਲ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24