03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨੰਬਰਦਾਰ 5 ਨੂੰ ਸੰਗਰੂਰ ਜਾਣਗੇ-ਧਾਲੀਵਾਲ

ਢਿਲਵਾਂ, 2 ਅਕਤੂਬਰ (ਪ੍ਰਵੀਨ ਕੁਮਾਰ)-ਨੰਬਰਦਾਰ ਯੂਨੀਅਨ ਸਬ ਤਹਿਸੀਲ ਢਿਲਵਾਂ ਦੇ ਪ੍ਰਧਾਨ ਅਤੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਪਲਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੰਬਰਦਾਰਾਂ ਦੀਆ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਕਪੂਰਥਲਾ ਤੋਂ ਵੱਡੀ ਗਿਣਤੀ ਚ ਨੰਬਰਦਾਰ ਸੰਗਰੂਰ ਜਾਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਤੋਂ ਪਹਿਲਾ ਨੰਬਰਦਾਰਾਂ ਨਾਲ ਉਨ੍ਹਾਂ ਦੀਆ ਮੰਗਾਂ ਮੰਨੇ ਜਾਣ ਦਾ ਵਾਅਦਾ ਕੀਤਾ ਸੀ ਜੋ ਕਿ ਅਜੇ ਤਾਈਾ ਪ੍ਰਵਾਨ ਨਹੀਂ ਹੋਇਆ ਜਿਸ ਨੂੰ ਲੈ ਕੇ ਸਮੂਹ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਇਸੇ ਤਹਿਤ 5 ਅਕਤੂਬਰ ਨੂੰ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ| ਉਨ੍ਹਾਂ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਨੰਬਰਦਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਹੁੰਮ ਹੁੰਮਾ ਕੇ ਸੰਗਰੂਰ ਪਹੁੰਚਣ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪ੍ਰੀਤ ਸੰਗੋਜਲਾ ਨੂੰ ਸਦਮਾ, ਭੈਣ ਦਾ ਦਿਹਾਂਤ
Ad Position 24