03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ 24 ਅਕਤੂਬਰ ਦੀ ਰਾਤ ਸੱਚਖੰਡ ਪੰਡਵਾਂ ਵਿਖੇ ਹੋਵੇਗਾ ਠਹਿਰਾਓ

ਫਗਵਾੜਾ, 2 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੱਕ 24 ਅਤੇ 25 ਅਕਤੂਬਰ ਨੂੰ ਸਜਾਏ ਜਾ ਰਹੇ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ | ਨਗਰ ਕੀਰਤਨ 24 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਰਵਾਨਾ ਹੋਵੇਗਾ ਅਤੇ 24 ਅਕਤੂਬਰ ਦੀ ਰਾਤ ਨੂੰ ਸੰਤ ਮਹਿੰਦਰ ਪਾਲ ਗੱਦੀ ਨਸ਼ੀਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾਂ ਫਗਵਾੜਾ ਵਿਖੇ ਵਿਸ਼ਰਾਮ ਕਰੇਗਾ | ਇਸ ਸਬੰਧੀ ਨਗਰ ਕੀਰਤਨ ਕਮੇਟੀ ਦੇ ਪ੍ਰਬੰਧਕਾਂ ਦੀ ਸੰਤ ਜਸਵਿੰਦਰ ਸਿੰਘ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾਂ ਫਗਵਾੜਾ ਨਾਲ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਨਗਰ ਕੀਰਤਨ ’ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦੇ ਰਾਤਰੀ ਠਹਿਰਾਅ, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਤ ਜਸਵਿੰਦਰ ਸਿੰਘ ਨੇ ਕਿਹਾ ਕਿ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦਾ ਸੱਚਖੰਡ ਪੰਡਵਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਪਮਾਲੀ ਸਾਬਕਾ ਮੈਂਬਰ ਰੇਲਵੇ ਬੋਰਡ ਅਤੇ ਸ੍ਰੀ ਤਰਸੇਮ ਲਾਲ ਚੁੰਬਰ ਇੰਚਾਰਜ ਨਗਰ ਕੀਰਤਨ ਜ਼ੋਨ ਦੁਆਬਾ ਨੇ ਕਿਹਾ ਕਿ ਨਗਰ ਕੀਰਤਨ ਰਾਹੀਂ ਗੁਰੂ ਰਵਿਦਾਸ ਜੀ ਦੀ ਬਰਾਬਰੀ, ਮਨੁੱਖੀ ਸਤਿਕਾਰ ਅਤੇ ਬੇਗਮਪੁਰਾ ਦੇ ਸੰਕਲਪ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਇਸ ਮੌਕੇ ਤਰਸੇਮ ਲਾਲ ਚੁੰਬਰ ਇੰਚਾਰਜ ਨਗਰ ਕੀਰਤਨ ਜ਼ੋਨ ਦੁਆਬਾ, ਬਲਵੀਰ ਸਿੰਘ ਖ਼ਾਲਸਾ ਲੁਧਿਆਣਾ, ਰਜਿੰਦਰ ਸਿੰਘ ਰਾਜੂ ਪ੍ਰਧਾਨ ਬੇਗਮਪੁਰਾ ਸੇਵਾ ਦਲ ਅਤੇ ਅਵਤਾਰ ਸਿੰਘ ਪਮਾਲੀ ਸਾਬਕਾ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਨੇ ਵਿਦਿਆਰਥੀਆਂ ਦੇ ਯੂ.ਕੇ. ਸਟੱਡੀ ਵੀਜ਼ੇ ਲਗਵਾਏ
Ad Position 24