ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੁਲਤਾਨਪੁਰ ਲੋਧੀ, 2 ਅਕਤੁੂਬਰ (ਨਰੇਸ਼ ਹੈਪੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਂਅ ਕੀਤੇ | ਅੰਡਰ-19 ਸ਼ਾਟ ਪੁੱਟ ਮੁਕਾਬਲੇ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਹੋਣਹਾਰ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਮੁਕਾਬਲੇ ਵਿਚ ਸ਼ੁਭਦੀਪ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ | ਇਸੇ ਤਰ੍ਹਾਂ ਅੰਡਰ-19 100 ਮੀਟਰ ਦੌੜ ਵਿਚ ਲੀਵਰਾਜ ਸਿੰਘ ਨੇ ਆਪਣੀ ਤੇਜ਼ ਰਫ਼ਤਾਰ, ਚੁਸਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਕਾਂਸੀ ਦਾ ਤਮਗਾ ਹਾਸਿਲ ਕੀਤਾ | ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਸਮੁੱਚਾ ਸਕੂਲ ਪਰਿਵਾਰ ਮਾਣ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਖਿਡਾਰੀਆਂ ਦੀ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਅਨੁਸ਼ਾਸਨ, ਆਤਮ-ਵਿਸ਼ਵਾਸ, ਸਮਰਪਣ ਅਤੇ ਖੇਡ ਭਾਵਨਾ ਦਾ ਨਤੀਜਾ ਹੈ | ਸਕੂਲ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰ: ਸੁਨੀਤਾ ਸਭਰਵਾਲ ਨੇ ਖ ਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਖਿਡਾਰੀਆਂ ਦੀ ਇਸ ਸਫਲਤਾ ਵਿਚ ਡੀ. ਪੀ.
ਸੁਲਤਾਨਪੁਰ ਲੋਧੀ, 2 ਅਕਤੁੂਬਰ (ਨਰੇਸ਼ ਹੈਪੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਂਅ ਕੀਤੇ | ਅੰਡਰ-19 ਸ਼ਾਟ ਪੁੱਟ ਮੁਕਾਬਲੇ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਹੋਣਹਾਰ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਮੁਕਾਬਲੇ ਵਿਚ ਸ਼ੁਭਦੀਪ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ | ਇਸੇ ਤਰ੍ਹਾਂ ਅੰਡਰ-19 100 ਮੀਟਰ ਦੌੜ ਵਿਚ ਲੀਵਰਾਜ ਸਿੰਘ ਨੇ ਆਪਣੀ ਤੇਜ਼ ਰਫ਼ਤਾਰ, ਚੁਸਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਕਾਂਸੀ ਦਾ ਤਮਗਾ ਹਾਸਿਲ ਕੀਤਾ | ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਸਮੁੱਚਾ ਸਕੂਲ ਪਰਿਵਾਰ ਮਾਣ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਖਿਡਾਰੀਆਂ ਦੀ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਅਨੁਸ਼ਾਸਨ, ਆਤਮ-ਵਿਸ਼ਵਾਸ, ਸਮਰਪਣ ਅਤੇ ਖੇਡ ਭਾਵਨਾ ਦਾ ਨਤੀਜਾ ਹੈ | ਸਕੂਲ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰ: ਸੁਨੀਤਾ ਸਭਰਵਾਲ ਨੇ ਖ ਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਖਿਡਾਰੀਆਂ ਦੀ ਇਸ ਸਫਲਤਾ ਵਿਚ ਡੀ.ਪੀ. ਅਧਿਆਪਕ ਸੋਢੀ ਰਾਮ, ਸ੍ਰੀਮਤੀ ਗੁਰਵਿੰਦਰ ਕੌਰ, ਸ੍ਰੀਮਤੀ ਅਨੂ ਕੁਮਾਰੀ ਅਤੇ ਓਾਕਾਰ ਸਿੰਘ ਦਾ ਮਹੱਤਵਪੂਰਨ ਮਾਰਗਦਰਸ਼ਨ ਅਤੇ ਸਹਿਯੋਗ ਰਿਹਾ | ਉਨ੍ਹਾਂ ਵੱਲੋਂ ਦਿੱਤੀ ਗਈ ਨਿਰੰਤਰ ਸਿਖਲਾਈ, ਪ੍ਰੇਰਣਾ ਅਤੇ ਉਤਸ਼ਾਹ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਮੰਚ ‘ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |