03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸੇਵਾ ਹੀ ਸਵੱਛਤਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ

ਕਪੂਰਥਲਾ, 2 ਅਕਤੂਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਐਨ.

Ad Position 21
No active advertisement
ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਐਨ.ਸੀ.ਸੀ. ਯੂਨਿਟ 21 ਪੰਜਾਬ ਬਟਾਲੀਅਨ ਵਲੋਂ ਇਸ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਐਨ.ਸੀ.ਸੀ. ਕੈਡਿਟਾਂ ਵਲੋਂ ਕਾਲਜ ਕੈਂਪਸ, ਕਲਾਸ ਰੂਮ, ਖੇਡ ਮੈਦਾਨ ਤੇ ਆਸ ਪਾਸ ਦੇ ਖੇਤਰ ਦੀ ਸਫ਼ਾਈ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਲੈਕਚਰ ਦੌਰਾਨ ਵਿਦਿਆਰਥਣਾਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਦੇਸ਼ ਪ੍ਰਤੀ ਸੇਵਾ ਅਤੇ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ਐਨ.ਸੀ.ਸੀ. ਇੰਚਾਰਜ ਪ੍ਰੋ. ਮਨਜੀਤ ਕੌਰ ਦੀ ਦੇਖ ਰੇਖ ਹੇਠ ਚਲਾਏ ਗਏ ਇਸ ਸਫ਼ਾਈ ਅਭਿਆਨ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਤੇ ਅਨੁਸ਼ਾਸਨ ਦੇ ਨਾਲ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਸ਼ੋਭਾ ਯਾਤਰਾ ਦੀ ਤਿਆਰੀ ਸੰਬੰਧੀ ਗੁਰੂ ਗਿਆਨ ਨਾਥ ਆਸ਼ਰਮ ਮਹਿਤਾਬਗੜ੍ਹ ’ਚ ਹੋਈ ਸਿਟੀ ਵਾਲਮੀਕਿ ਸਭਾ ਦੀ ਮੀਟਿੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੁਰਾਇਆ ਜਿੰਮ ਨਡਾਲਾ ਵਿਖੇ ਪਾਵਰਲਿਫਟਿੰਗ ਮੁਕਾਬਲੇ ਕਰਵਾਏ
Ad Position 24