03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹੇ ’ਚ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ ਅੱਜ ਤੋਂ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਕਪੂਰਥਲਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਖੇਡਾਂ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ 3 ਅਕਤੂਬਰ ਨੂੰ ਰਗਬੀ, ਜੁੱਡੋ, ਕਰਾਟੇ, ਵੁਸੂ ਅਤੇ ਤੀਰ ਅੰਦਾਜੀ ਦੇ ਚੋਣ ਟਰਾਇਲ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ 5 ਅਕਤੂਬਰ ਨੂੰ ਬੇਸਬਾਲ ਦੇ ਟਰਾਇਲ ਸਰਕਾਰੀ ਹਾਈ ਸਕੂਲ ਜਵਾਲਾਪੁਰ ਵਿਚ ਹੋਣਗੇ | ਇਸੇ ਤਰ੍ਹਾਂ 5 ਅਕਤੂਬਰ ਨੂੰ ਹੀ ਕੈਕਿੰਗ ਕਨੋਇੰਗ ਤੇ ਰੋਇੰਗ ਦੇ ਟਰਾਇਲ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਸੁਲਤਾਨਪੁਰ ਲੋਧੀ ਵਿਚ ਕਰਵਾਏ ਜਾ ਰਹੇ ਹਨ | ਜ਼ਿਲ੍ਹਾ ਖੇਡ ਅਫ਼ਸਰ ਨੇ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀਆਂ ਨੂੰ ਨਿਰਧਾਰਿਤ ਮਿਤੀ ‘ਤੇ ਸਥਾਨ ‘ਤੇ ਚੋਣ ਟਰਾਇਲਾਂ ਮੌਕੇ ਸਮੇਂ ਸਿਰ ਪੁੱਜਣ ਲਈ ਕਿਹਾ | ਉਨ੍ਹਾਂ ਕਿਹਾ ਕਿ ਖਿਡਾਰੀ ਇਨ੍ਹਾਂ ਟਰਾਇਲਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਜ਼ਿਲ੍ਹੇ ਦੇ ਹੋਣਹਾਰ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਤਹਿਤ 10 ਅਕਤੂਬਰ ਤੋਂ 23 ਨਵੰਬਰ ਤੱਕ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ-ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਫਿਨਲੈਂਡ ਵਿਚ ਪੜ੍ਹਾਈ ਕਰਨ ਦਾ ਸ਼ਾਨਦਾਰ ਮੌਕਾ, ਪਰਿਵਾਰ ਸਮੇਤ ਵੀਜ਼ਾ ਪ੍ਰਾਪਤ ਕਰੋ-ਰਾਇਲ ਟਰੈਵਲਜ਼
Ad Position 24