ਸਹਿਕਾਰੀ ਖੇਤੀਬਾੜੀ ਸਭਾ ਰਮੀਦੀ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ
ਸੁਭਾਨਪੁਰ, 2 ਅਕਤੂਬਰ (ਸਤਨਾਮ ਸਿੰਘ)-ਅੱਜ ਪਿੰਡ ਰਮੀਦੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸ਼ਿਰਕਤ ਕੀਤੀ | ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ.
ਕ
ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ | ਤਸਵੀਰਾਂ: ਸਤਨਾਮ ਸਿੰਘ
03-10-2026
ਸੁਭਾਨਪੁਰ, 2 ਅਕਤੂਬਰ (ਸਤਨਾਮ ਸਿੰਘ)-ਅੱਜ ਪਿੰਡ ਰਮੀਦੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸ਼ਿਰਕਤ ਕੀਤੀ | ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਜਗਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ ਉਪਲਬਧ ਸੀ.ਆਰ.ਐਮ. ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰਕੇ ਵਾਤਾਵਰਨ ਅਤੇ ਮਿੱਟੀ ਦੀ ਸਿਹਤ ਦੀ ਸੰਭਾਲ ਕੀਤੀ ਜਾਵੇ | ਇਸ ਮੌਕੇ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਪਰਾਲੀ ਨਾ ਸਾੜਨ ਅਤੇ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ-ਪੱਤਰ (ਸਰਟੀਫਿਕੇਟ) ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਏ.ਆਰ. ਕਪੂਰਥਲਾ ਗੁਰਯਾਦਵਿੰਦਰ ਸਿੰਘ , ਸਰਕਲ ਇੰਸਪੈਕਟਰ ਇੰਦਰਬੀਰ ਸਿੰਘ, ਅਤਿੰਦਰਪਾਲ ਸਿੰਘ ਤੋਂ ਇਲਾਵਾ ਮਾਰਕਫੈੱਡ, ਇਫਕੋ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਨੁਮਾਇੰਦੇ ਤੇ ਪਤਵੰਤੇ ਹਾਜ਼ਰ ਸਨ |