03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫਗਵਾੜਾ ਰੇਲਵੇ ਸਟੇਸ਼ਨ ’ਤੇ ਸਵੱਛਤਾ ਮੁਹਿੰਮ ਤਹਿਤ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

ਫਗਵਾੜਾ, 2 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤ ਸਰਕਾਰ ਵੱਲੋਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਦੇ ਤਹਿਤ ਫਗਵਾੜਾ ਰੇਲਵੇ ਸਟੇਸ਼ਨ ‘ਤੇ ਵੀ ਵਿਸ਼ੇਸ਼ ਸਫ਼ਾਈ ਅਭਿਆਨ ਕਰਵਾਇਆ ਗਿਆ | ਇਸ ਅਭਿਆਨ ਦੀ ਸ਼ੁਰੂਆਤ ਫ਼ਿਰੋਜ਼ਪੁਰ ਮੰਡਲ, ਉੱਤਰੀ ਰੇਲਵੇ ਦੇ ਅਧਿਕਾਰੀ ਪਰਮਜੀਤ ਸੈਣੀ ਵੱਲੋਂ ਕੀਤੀ ਗਈ | ਫਗਵਾੜਾ ਰੇਲਵੇ ਸਟੇਸ਼ਨ ਪਹੁੰਚਣ ‘ਤੇ ਰੇਲਵੇ ਸਟਾਫ਼ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜੇ ਮੈਂਬਰਾਂ ਵੱਲੋਂ ਪਰਮਜੀਤ ਸੈਣੀ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ | ਇਸ ਉਪਰੰਤ ਰੇਲਵੇ ਅਧਿਕਾਰੀਆਂ, ਸਟਾਫ਼, ਸਮਾਜ ਸੇਵੀਆਂ ਅਤੇ ਹੋਰ ਹਾਜ਼ਰੀਨ ਨੇ ਮਿਲ ਕੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕੀਤੀ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਪਰਮਜੀਤ ਸੈਣੀ ਨੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਰੇਲਵੇ ਸਟੇਸ਼ਨ ‘ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਯਾਤਰੀ ਆਉਂਦੇ-ਜਾਂਦੇ ਹਨ, ਇਸ ਲਈ ਸਟੇਸ਼ਨ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ 15 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸਟੇਸ਼ਨ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਫ਼ਾਈ ਪ੍ਰਬੰਧਾਂ ਨੂੰ ਲਗਾਤਾਰ ਬਿਹਤਰ ਬਣਾਉਣ ਦੇ ਯਤਨ ਕੀਤੇ ਜਾਣਗੇ | ਉਨ੍ਹਾਂ ਰੇਲਵੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਟੇਸ਼ਨ ਪਰਿਸਰ, ਪਲੇਟਫ਼ਾਰਮ ਅਤੇ ਰੇਲਗੱਡੀਆਂ ਵਿਚ ਕੂੜਾ ਨਾ ਸੁੱਟਣ ਅਤੇ ਕੂੜੇਦਾਨ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਸਟਾਫ਼ ਦੇ ਨਾਲ ਯਾਤਰੀ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਰੇਲਵੇ ਸਟੇਸ਼ਨਾਂ ਨੂੰ ਸਾਫ਼ - ਸੁਥਰਾ ਰੱਖਣਾ ਹੋਰ ਆਸਾਨ ਹੋ ਸਕਦਾ ਹੈ | ਇਸ ਦੌਰਾਨ ਸਾਬਕਾ ਮੇਅਰ ਅਰੁਣ ਖੋਸਲਾ ਨੇ ਵੀ ਸਵੱਛਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੇਲਵੇ ਸਟੇਸ਼ਨ ਸ਼ਹਿਰ ਦੀ ਪਹਿਚਾਣ ਦਾ ਇੱਕ ਮਹੱਤਵਪੂਰਨ ਹਿੱਸਾ ਹੁੰਦਾ ਹੈ | ਇਸ ਲਈ ਇਸ ਦੀ ਸਫ਼ਾਈ ਅਤੇ ਸੁੰਦਰਤਾ ਬਣਾਈ ਰੱਖਣ ਲਈ ਰੇਲਵੇ ਪ੍ਰਸ਼ਾਸਨ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਰੇਲਵੇ ਅਧਿਕਾਰੀਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਮਾਜਿਕ ਸੰਸਥਾਵਾਂ ਵੱਲੋਂ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨਾਂ ਵਿਚ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਮਲਕੀਅਤ ਸਿੰਘ ਰਗਬੋਤਰਾ, ਬੀਬੀ ਸਰਬਜੀਤ ਕੌਰ, ਰਮਨ ਨਹਿਰਾ, ਵਿਪਨ ਖੁਰਾਨਾ ਤੋਂ ਇਲਾਵਾ ਰੇਲਵੇ ਸਟਾਫ਼, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 21
No active advertisement
ਫਗਵਾੜਾ ਦੇ ਰੇਲਵੇ ਸਟੇਸ਼ਨ ’ਤੇ ਸਫ਼ਾਈ ਮੁਹਿੰਮ ਦੌਰਾਨ ਰੇਲਵੇ ਅਧਿਕਾਰੀ ਪਰਮਜੀਤ ਸੈਣੀ ਦੇ ਨਾਲ ਅਰੁਣ ਖੋਸਲਾ ਤੇ ਹੋਰ ਸਫ਼ਾਈ ਮੁਹਿੰਮ ’ਚ ਹਿੱਸਾ ਲੈਂਦੇ ਹੋਏ | ਤਸਵੀਰ : ਵਾਲੀਆ 03-10-2026

Ad Position 22
No active advertisement
ਪਿਛਲੀ ਖ਼ਬਰ ਇੱਕ ਅਨਾਰ ਸੌ ਬਿਮਾਰ : ਹਲਕਾ ਭੁਲੱਥ ਵਿਚ ‘ਆਪ’ ਦੀ ਟਿਕਟ ਲਈ ਦਾਅਵੇਦਾਰੀਆਂ ਨੇ ਵਧਾਈ ਸਿਆਸੀ ਸਰਗਰਮੀ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟ ਵਿਚ 25 ਰੁਪਏ ਕੁਇੰਟਲ ਵਾਧਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮੂਲੋਂ ਰੱਦ
Ad Position 24