02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਆਓ ਦਸਮੇਸ਼ ਜੀ ਵੱਲ ਮੋੜੀਏ’ ਲਹਿਰ ਤਹਿਤ 3 ਰੋਜ਼ਾ ਗੁਰਮਤਿ ਸਮਾਗਮ ਬੇਗੋਵਾਲ ਵਿਖੇ ਭਲਕੇ

ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ)-’ਆਓ ਦਸਮੇਸ਼ ਜੀ ਵੱਲ ਮੋੜੀਏ’ ਤਹਿਤ ਚੱਲ ਰਹੀ ਲਹਿਰ ਨੂੰ ਹੋਰ ਅੱਗੇ ਤੋਰਨ ਦੇ ਉਦੇਸ਼ ਨਾਲ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਬੇਗੋਵਾਲ ਵਲੋਂ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ 4, 5 ਅਤੇ 6 ਅਕਤੂਬਰ ਨੂੰ ਸੰਤ ਬਾਬਾ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਵਿਖੇ ਹੋਵੇਗਾ | ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲਾ ਅਤੇ ਸਮੁੱਚੇ ਮੈਂਬਰਾਂ ਨੇ ਦੱਸਿਆ ਕਿ ਪੰਥ ਦੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ | ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋ ਕੇ ਗੁਰਮਤਿ ਵਿਚਾਰਾਂ ਦਾ ਲਾਭ ਲੈਣ ਦੀ ਅਪੀਲ ਕੀਤੀ | ਸਮਾਗਮ ਦੀ ਜਾਣਕਾਰੀ ਜੈਕਾਰਿਆਂ ਦੀ ਗੂੰਜ ਨਾਲ ਸਾਂਝੀ ਕੀਤੀ ਗਈ | ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲਾ, ਕੈਸ਼ੀਅਰ ਲਖਵਿੰਦਰ ਸਿੰਘ ਕਾਕਾ, ਸੈਕਟਰੀ ਬਲਜਿੰਦਰ ਸਿੰਘ ,ਬਲਵਿੰਦਰ ਸਿੰਘ, ਸਰਪੰਚ ਸਤਪਾਲ ਸਿੰਘ ਜੱਬੋਵਾਲ, ਰਮਨਦੀਪ ਸਿੰਘ, ਜਸਪਾਲ ਸਿੰਘ ਲਵਲੀ, ਦਿਲਰਾਜ ਸਿੰਘ ਰਾਜਨ ,ਕੁਲਦੀਪ ਸਿੰਘ, ਗੁਰਨਾਮ ਸਿੰਘ, ਮਨਮੀਤ ਸਿੰਘ, ਮਨਜੋਤ ਸਿੰਘ, ਮਨਦੀਪ ਸਿੰਘ ਮੰਨਾ, ਕਰਨ ,ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ ਭੁੱਚਾਂਗੀ, ਨਰਿੰਦਰ ਸਿੰਘ ਮਨੀ ,ਰਾਜਵੀਰ ਸਿੰਘ, ਗੁਰਵਿੰਦਰ ਸਿੰਘ ਚੀਮਾ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 21
No active advertisement
ਬੇਗੋਵਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ | ਤਸਵੀਰ: ਸੁਖਜਿੰਦਰ ਸਿੰਘ 03-10-2026

Ad Position 22
No active advertisement
ਪਿਛਲੀ ਖ਼ਬਰ ਡਿਪਸ ਕਾਲਜ ਕੋ ਐਜੂਕੇਸ਼ਨ ਢਿਲਵਾਂ ਵਲੋਂ ਨਸ਼ਾ ਮੁਕਤੀ ਸੰਬੰਧੀ ਮੈਰਾਥਨ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਗੁਰਦੇਵ ਸਿੰਘ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ
Ad Position 24