ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਪਵਨਦੀਪ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ
ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਹਿੱਸਾ ਲੈਂਦਿਆਂ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਪਵਨਦੀਪ ਸਿੰਘ ਨੇ ਅੰਡਰ-14 ਵਰਗ ਦੇ ਸ਼ਾਟ-ਪੁੱਟ ਮੁਕਾਬਲੇ ‘ਚ ਦੂਜਾ ਸਥਾਨ ਹਾਸਲ ਕਰਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ.
ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਹਿੱਸਾ ਲੈਂਦਿਆਂ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਪਵਨਦੀਪ ਸਿੰਘ ਨੇ ਅੰਡਰ-14 ਵਰਗ ਦੇ ਸ਼ਾਟ-ਪੁੱਟ ਮੁਕਾਬਲੇ ‘ਚ ਦੂਜਾ ਸਥਾਨ ਹਾਸਲ ਕਰਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਵੱਲੋਂ ਪਵਨਦੀਪ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ | ਸਕੂਲ ਵੱਲੋਂ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਹਰ ਸੰਭਵ ਸਹਿਯੋਗ ਅਤੇ ਉਚਿਤ ਮਾਰਗ ਦਰਸ਼ਨ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਉਹ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਰੌਸ਼ਨ ਕਰ ਸਕਣ |