04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਯੂਥ ਅਕਾਲੀ ਦਲ ਘਰ-ਘਰ ਪਹੁੰਚਾਉਣ ਲਈ ਹੰਭਲਾ ਮਾਰੇਗਾ-ਰਣਜੀਤ ਸਿੰਘ ਖੇੜਾ

ਫਗਵਾੜਾ, 3 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਦੀ ਮੀਟਿੰਗ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਦੀ ਪ੍ਰਧਾਨਗੀ ਹੇਠ ਫਗਵਾੜਾ ਹਲਕੇ ਦੇ ਪਿੰਡ ਖੇੜਾ ਵਿਖੇ ਹੋਈ ਜਿਸ ਵਿਚ ਲਗਭਗ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਤੇ ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਯੂਥ ਅਕਾਲੀ ਦਲ ਸ਼ੋ੍ਰਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹੈ ਅਤੇ ਰਣਜੀਤ ਸਿੰਘ ਜੀਤੀ ਖੇੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨ ਯੂਥ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਣ ਕਰ ਰਹੇ ਹਨ | ਮੀਟਿੰਗ ਦੌਰਾਨ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਇਹੋ ਜਿਹੀ ਪਾਰਟੀ ਹੈ ਜੋ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ| ਉਨ੍ਹਾਂ ਨੇ ਕਿਹਾ ਕਿ ਸਾਨੂੰ ਸ਼ੋ੍ਮਣੀ ਅਕਾਲੀ ਦਲ ਹੋਣ ਦਾ ਮਾਣ ਹੈ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਰਾਜ ਵਿਚ ਜਿਹੜੇ ਕੰਮ ਹੋਏ ਹਨ ਉਸ ਤੇ ਆਮ ਆਦਮੀ ਪਾਰਟੀ ਵਾਲੇ ਸਿਆਸਤ ਕਰੀ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਨੌਜਵਾਨਾਂ ਨੂੰ ਸ਼ੋ੍ਮਣੀ ਅਕਾਲੀ ਦਲ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਗਈ ਹੈ ਅਤੇ ਫਗਵਾੜਾ ਹਲਕੇ ਦਾ ਹਰ ਯੂਥ ਸ਼੍ਰੋਮਣੀ ਅਕਾਲੀ ਦਲ ਹੋਣ ਦਾ ਮਾਣ ਮਹਿਸੂਸ ਕਰ ਰਿਹਾ ਹੈ | ਇਸ ਮੌਕੇ ਤੇ ਹਾਜ਼ਰ ਨੌਜਵਾਨਾਂ ਨੇ ਪ੍ਰਣ ਲਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ ਕਿਉਂਕਿ ਖੇਤਰੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਸੀਂ ਮਾਣ ਮਹਿਸੂਸ ਕਰ ਰਹੇ ਹਾਂ | ਇਸ ਮੌਕੇ ਤੇ ਗੁਰਦੀਪ ਸਿੰਘ ਖੇੜਾ, ਰਣਜੀਤ ਸਿੰਘ ਜੀਤੀ ਖੇੜਾ, ਰਜਿੰਦਰ ਸਿੰਘ ਨੰਗਲ, ਨਵੀਨ ਖੇੜਾ, ਪਰਮਿੰਦਰ ਸਿੰਘ, ਕਰਮਵੀਰ ਸਿੰਘ ਨੰਗਲ, ਸੁਖਵਿੰਦਰ ਸਿੰਘ , ਮਨਪ੍ਰੀਤ ਸਿੰਘ,ਸੁਖਵੀਰ ਸਿੰਘ ਸੁੱਖਾ, ਅਤਿੰਦਰ ਸਿੰਘ ਡੁਮੇਲੀ, ਹਰਮਨ ਸਿੰਘ, ਬੰਟੀ ਗੋਬਿੰਦਪੁਰਾ, ਅਕਾਸ਼ ਭਾਣੋਕੀ, ਮਨਜਿੰਦਰ ਭਾਣੋਕੀ,ਜਿੰਦਰ ਸਿੰਘ ਠੱਕਰਕੀ, ਪਰਮਵੀਰ ਸਿੰਘ ਜਗਤਪੁਰ ਜੱਟਾ, ਦਵਨਵੀਰ ਨਵਾਂ ਪਿੰਡ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 04-10-2026

Ad Position 22
No active advertisement
ਪਿਛਲੀ ਖ਼ਬਰ ਓਮਾਨ ਵਿਚ ਫਸੀਆਂ 2 ਪੰਜਾਬੀ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸੁਰੱਖਿਅਤ ਵਾਪਸੀ ਅਗਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਚਾਲਕ ਔਰਤ ਦੀ ਮੌਤ
Ad Position 24